Breaking: ‘ਦ ਗ੍ਰੇਟ ਖਲੀ’ ਦੀ ਕਾਰ ਨਾਲ ਵਾਪਰਿਆ ਵੱਡਾ ਹਾਦਸਾ, ਪੜ੍ਹੋ ਪੂਰੀ ਖ਼ਬਰ

Top Trending News ਦਿੱਲੀ ਰਾਸ਼ਟਰੀ

 

Breaking: ‘ਦ ਗ੍ਰੇਟ ਖਲੀ’ ਦੀ ਕਾਰ ਨਾਲ ਵਾਪਰਿਆ ਵੱਡਾ ਹਾਦਸਾ, ਪੜ੍ਹੋ ਪੂਰੀ ਖ਼ਬਰ

ਪਾਣੀਪਤ, 30 ਅਗਸਤ 2026

ਮਸ਼ਹੂਰ ਰੈਸਲਰ ‘ਦਿ ਗ੍ਰੇਟ ਖਲੀ’ ਦੀ ਗੱਡੀ ਸ਼ਨੀਵਾਰ ਨੂੰ ਪਾਣੀਪਤ ਟੋਲ ਪਲਾਜ਼ਾ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਦੌਰਾਨ ਗੱਡੀ ਨੂੰ ਕਾਫ਼ੀ ਨੁਕਸਾਨ ਪਹੁੰਚਿਆ, ਪਰ ਰਾਹਤ ਦੀ ਗੱਲ ਇਹ ਰਹੀ ਕਿ ਖਲੀ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਕਿਸੇ ਗੰਭੀਰ ਸੱਟ ਦੀ ਸੂਚਨਾ ਨਹੀਂ ਹੈ।

ਜਾਣਕਾਰੀ ਮੁਤਾਬਕ ਹਾਦਸੇ ਸਮੇਂ ‘ਦਿ ਗ੍ਰੇਟ ਖਲੀ’ ਪੰਜਾਬ ਤੋਂ ਸੋਨੀਪਤ ਵੱਲ ਜਾ ਰਹੇ ਸਨ। ਇਸੇ ਦੌਰਾਨ ਪਾਣੀਪਤ ਟੋਲ ਪਲਾਜ਼ਾ ਦੇ ਨੇੜੇ ਉਨ੍ਹਾਂ ਦੀ ਗੱਡੀ ਹਾਦਸਾਗ੍ਰਸਤ ਹੋ ਗਈ। ਟੱਕਰ ਕਾਰਨ ਵਾਹਨ ਨੂੰ ਨੁਕਸਾਨ ਹੋਇਆ, ਜਦਕਿ ਖਲੀ ਨੂੰ ਕਿਸੇ ਤਰ੍ਹਾਂ ਦੀ ਗੰਭੀਰ ਸੱਟ ਨਹੀਂ ਲੱਗੀ।

ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਫਿਲਹਾਲ ਹਾਦਸੇ ਦੇ ਕਾਰਨਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਘਟਨਾ ਤੋਂ ਬਾਅਦ ਖਲੀ ਦੀ ਸੁਰੱਖਿਆ ਨੂੰ ਲੈ ਕੇ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਚਿੰਤਾ ਪੈਦਾ ਹੋ ਗਈ ਸੀ, ਪਰ ਉਨ੍ਹਾਂ ਦੇ ਸੁਰੱਖਿਅਤ ਹੋਣ ਦੀ ਖ਼ਬਰ ਮਿਲਣ ਤੋਂ ਬਾਅਦ ਪ੍ਰਸ਼ੰਸਕਾਂ ਨੇ ਰਾਹਤ ਦਾ ਸਾਹ ਲਿਆ।