ਵੱਡੀ ਖ਼ਬਰ: AAP ਆਗੂ ਦਾ ਗੋਲੀਆਂ ਮਾਰ ਕੇ ਕਤਲ

Top Trending News ਪੰਜਾਬ

ਵੱਡੀ ਖ਼ਬਰ: AAP ਆਗੂ ਦਾ ਗੋਲੀਆਂ ਮਾਰ ਕੇ ਕਤਲ

ਫਿਰੋਜ਼ਪੁਰ, 30 ਅਗਸਤ 2026: ਫਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਕਸਬੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਆਗੂ ਗੁਰਪ੍ਰੀਤ ਸਿੰਘ ਗੋਪੀ ਦਾ ਸ਼ਨੀਵਾਰ, 29 ਅਗਸਤ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਮੁਤਾਬਕ ਗੁਰਪ੍ਰੀਤ ਸਿੰਘ ਗੋਪੀ ਆਪਣੇ ਸਾਥੀ ਹਰਪ੍ਰੀਤ ਸਿੰਘ ਨਾਲ ਮੋਟਰਸਾਈਕਲ ’ਤੇ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਕੁਝ ਦੋਸਤ ਇੱਕ ਕਾਰ ਵਿੱਚ ਪਿੱਛੇ ਆ ਰਹੇ ਸਨ।

ਦੱਸਿਆ ਜਾ ਰਿਹਾ ਹੈ ਕਿ ਕਾਰ ਸਵਾਰ ਹਥਿਆਰਬੰਦ ਹਮਲਾਵਰਾਂ ਨੇ ਮੋਟਰਸਾਈਕਲ ਦਾ ਪਿੱਛਾ ਕਰਦਿਆਂ ਰਸਤੇ ਵਿੱਚ ਗੁਰਪ੍ਰੀਤ ਸਿੰਘ ਅਤੇ ਉਨ੍ਹਾਂ ਦੇ ਸਾਥੀ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਹਮਲਾਵਰਾਂ ਵੱਲੋਂ ਪਿੱਛੇ ਆ ਰਹੀ ਦੋਸਤਾਂ ਦੀ ਕਾਰ ’ਤੇ ਵੀ ਫਾਇਰਿੰਗ ਕੀਤੀ ਗਈ। ਗੋਲੀਆਂ ਲੱਗਣ ਕਾਰਨ ਗੁਰਪ੍ਰੀਤ ਸਿੰਘ ਗੋਪੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ।

ਫਿਰੋਜ਼ਪੁਰ ਦੇ ਐਸਐਸਪੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਕਤਲ ਦੀ ਵਾਰਦਾਤ ਦੋਵਾਂ ਧਿਰਾਂ ਵਿਚਕਾਰ ਲੰਬੇ ਸਮੇਂ ਤੋਂ ਚੱਲ ਰਹੀ ਆਪਸੀ ਰੰਜਿਸ਼ ਅਤੇ ਝਗੜੇ ਨਾਲ ਜੁੜੀ ਹੋਈ ਹੈ। ਪੁਲਿਸ ਨੇ ਕਥਿਤ ਹਮਲਾਵਰਾਂ ਦੀ ਪਛਾਣ ਕਰ ਲਈ ਹੈ। ਐਸਐਸਪੀ ਮੁਤਾਬਕ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜੋ ਸੰਭਾਵਿਤ ਥਾਵਾਂ ’ਤੇ ਛਾਪੇਮਾਰੀ ਕਰ ਰਹੀਆਂ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।ਵੱਡੀ ਖ਼ਬਰ: AAP ਆਗੂ ਦਾ ਗੋਲੀਆਂ ਮਾਰ ਕੇ ਕਤਲ

ਫਿਰੋਜ਼ਪੁਰ, 30 ਅਗਸਤ 2026: ਫਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਕਸਬੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਆਗੂ ਗੁਰਪ੍ਰੀਤ ਸਿੰਘ ਗੋਪੀ ਦਾ ਸ਼ਨੀਵਾਰ, 29 ਅਗਸਤ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਮੁਤਾਬਕ ਗੁਰਪ੍ਰੀਤ ਸਿੰਘ ਗੋਪੀ ਆਪਣੇ ਸਾਥੀ ਹਰਪ੍ਰੀਤ ਸਿੰਘ ਨਾਲ ਮੋਟਰਸਾਈਕਲ ’ਤੇ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਕੁਝ ਦੋਸਤ ਇੱਕ ਕਾਰ ਵਿੱਚ ਪਿੱਛੇ ਆ ਰਹੇ ਸਨ।

ਦੱਸਿਆ ਜਾ ਰਿਹਾ ਹੈ ਕਿ ਕਾਰ ਸਵਾਰ ਹਥਿਆਰਬੰਦ ਹਮਲਾਵਰਾਂ ਨੇ ਮੋਟਰਸਾਈਕਲ ਦਾ ਪਿੱਛਾ ਕਰਦਿਆਂ ਰਸਤੇ ਵਿੱਚ ਗੁਰਪ੍ਰੀਤ ਸਿੰਘ ਅਤੇ ਉਨ੍ਹਾਂ ਦੇ ਸਾਥੀ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਹਮਲਾਵਰਾਂ ਵੱਲੋਂ ਪਿੱਛੇ ਆ ਰਹੀ ਦੋਸਤਾਂ ਦੀ ਕਾਰ ’ਤੇ ਵੀ ਫਾਇਰਿੰਗ ਕੀਤੀ ਗਈ। ਗੋਲੀਆਂ ਲੱਗਣ ਕਾਰਨ ਗੁਰਪ੍ਰੀਤ ਸਿੰਘ ਗੋਪੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ।

ਫਿਰੋਜ਼ਪੁਰ ਦੇ ਐਸਐਸਪੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਕਤਲ ਦੀ ਵਾਰਦਾਤ ਦੋਵਾਂ ਧਿਰਾਂ ਵਿਚਕਾਰ ਲੰਬੇ ਸਮੇਂ ਤੋਂ ਚੱਲ ਰਹੀ ਆਪਸੀ ਰੰਜਿਸ਼ ਅਤੇ ਝਗੜੇ ਨਾਲ ਜੁੜੀ ਹੋਈ ਹੈ। ਪੁਲਿਸ ਨੇ ਕਥਿਤ ਹਮਲਾਵਰਾਂ ਦੀ ਪਛਾਣ ਕਰ ਲਈ ਹੈ। ਐਸਐਸਪੀ ਮੁਤਾਬਕ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜੋ ਸੰਭਾਵਿਤ ਥਾਵਾਂ ’ਤੇ ਛਾਪੇਮਾਰੀ ਕਰ ਰਹੀਆਂ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।