ਸਲੀਪਰ ਬੱਸ ‘ਚ 16 ਸਾਲਾ ਵਿਦਿਆਰਥਣ ਨਾਲ ਗੈਂਗਰੇਪ, ਡਰਾਈਵਰ ਤੇ ਕੰਡਕਟਰ ਗ੍ਰਿਫ਼ਤਾਰ
ਨਵੀਂ ਦਿੱਲੀ 31 ਅਗਸਤ 2026-
ਦਿੱਲੀ ਵਿੱਚ ਨਾਬਾਲਗ ਵਿਦਿਆਰਥਣ ਨਾਲ ਕਥਿਤ ਸਮੂਹਿਕ ਜਬਰ-ਜਨਾਹ ਦਾ ਇੱਕ ਹੋਰ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਕਸ਼ਮੀਰੀ ਗੇਟ ਇਲਾਕੇ ਵਿੱਚ ਇੱਕ ਸਲੀਪਰ ਬੱਸ ਅੰਦਰ ਵਾਪਰੀ ਦੱਸੀ ਜਾ ਰਹੀ ਹੈ। ਪੁਲਿਸ ਨੇ ਮਾਮਲੇ ਵਿੱਚ ਬੱਸ ਦੇ ਡਰਾਈਵਰ ਅਤੇ ਕੰਡਕਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਜਾਣਕਾਰੀ ਮੁਤਾਬਕ 16 ਸਾਲਾ ਵਿਦਿਆਰਥਣ ਨਾਲ ਇਹ ਘਟਨਾ 4 ਅਗਸਤ ਦੀ ਰਾਤ ਵਾਪਰੀ ਦੱਸੀ ਜਾ ਰਹੀ ਹੈ। ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਅਤੇ ਬੱਸ ਦੇ ਡਰਾਈਵਰ ਕੁਲਦੀਪ ਅਤੇ ਕੰਡਕਟਰ ਸੰਦੀਪ ਨੂੰ ਗ੍ਰਿਫ਼ਤਾਰ ਕਰ ਲਿਆ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਨਾਲ ਜੁੜੇ ਹੋਰ ਤੱਥਾਂ ਨੂੰ ਇਕੱਠਾ ਕੀਤਾ ਜਾ ਰਿਹਾ ਹੈ। ਅਧਿਕਾਰੀਆਂ ਵੱਲੋਂ ਪੀੜਤ ਨਾਬਾਲਗਾ ਦੀ ਪਹਿਚਾਣ ਨੂੰ ਗੁਪਤ ਰੱਖਿਆ ਗਿਆ ਹੈ।
ਇਹ ਮਾਮਲਾ ਦਿੱਲੀ ਵਿੱਚ ਜਨਤਕ ਆਵਾਜਾਈ ਦੌਰਾਨ ਮਹਿਲਾਵਾਂ ਅਤੇ ਨਾਬਾਲਗਾਂ ਦੀ ਸੁਰੱਖਿਆ ਨੂੰ ਲੈ ਕੇ ਮੁੜ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਪੁਲਿਸ ਵੱਲੋਂ ਦੋਵੇਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ।






