ਸ੍ਰੀ ਦਰਬਾਰ ਸਾਹਿਬ ਵਿਖੇ ਭਾਈ ਦਿਲਾਵਰ ਸਿੰਘ ਬੱਬਰ ਦੀ 31ਵੀਂ ਬਰਸੀ ਸ਼ਰਧਾ ਨਾਲ ਮਨਾਈ
ਅੰਮ੍ਰਿਤਸਰ, 31 ਅਗਸਤ 2026: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਐਲਾਨੇ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਜੈ ਸਿੰਘ ਵਾਲਾ ਦੀ 31ਵੀਂ ਬਰਸੀ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਹਾਜ਼ਰੀ ਭਰ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਰਾਗੀ ਜਥੇ ਵੱਲੋਂ ਗੁਰਬਾਣੀ ਸ਼ਬਦ ਕੀਰਤਨ ਗਾਇਨ ਕੀਤਾ ਗਿਆ। ਇਸ ਮੌਕੇ ਸਿੰਘ ਸਾਹਿਬਾਨ ਵੱਲੋਂ ਭਾਈ ਦਿਲਾਵਰ ਸਿੰਘ ਦੇ ਜੀਵਨ ਅਤੇ ਸ਼ਹਾਦਤ ਨਾਲ ਸਬੰਧਤ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ ਗਿਆ।
ਸਮਾਗਮ ਵਿੱਚ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸਾਹਿਬ ਗਿਆਨੀ ਗੁਰਮੁਖ ਸਿੰਘ, ਬਾਪੂ ਗੁਰਚਰਨ ਸਿੰਘ ਪਟਿਆਲਾ, ਪ੍ਰੋਫੈਸਰ ਬਲਜਿੰਦਰ ਸਿੰਘ, ਭਾਈ ਭੁਪਿੰਦਰ ਸਿੰਘ ਭਲਵਾਨ, ਸਿਮਰਨਜੀਤ ਸਿੰਘ ਮਾਨ, ਬਾਪੂ ਤਰਸੇਮ ਸਿੰਘ ਜੱਲੂਪੁਰ ਖੇੜਾ, ਭਾਈ ਬਖਸ਼ੀਸ਼ ਸਿੰਘ, ਅਖੰਡ ਕੀਰਤਨੀ ਜਥੇ ਦੇ ਜਰਨੈਲ ਸਿੰਘ ਸਖੀਰਾ ਅਤੇ ਮੁੱਖ ਮੈਨੇਜਰ ਮੇਜਰ ਸਿੰਘ ਸਮੇਤ ਹੋਰ ਪੰਥਕ ਸ਼ਖ਼ਸੀਅਤਾਂ ਮੌਜੂਦ ਸਨ।
ਇਸ ਦੌਰਾਨ ਸੰਗਤਾਂ ਨੇ ਭਾਈ ਦਿਲਾਵਰ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।






