ਵੱਡੀ ਖ਼ਬਰ: ਰਾਹੁਲ ਗਾਂਧੀ ਖ਼ਿਲਾਫ਼ FIR ਦਰਜ

Top Trending News ਰਾਸ਼ਟਰੀ

 

ਵੱਡੀ ਖ਼ਬਰ: ਰਾਹੁਲ ਗਾਂਧੀ ਖ਼ਿਲਾਫ਼ FIR ਦਰਜ

ਐੱਸਸੀ ਭਾਈਚਾਰੇ ਦੀਆਂ ਭਾਵਨਾਵਾਂ ਠੇਸ ਪਹੁੰਚਾਉਣ ਦਾ ਦੋਸ਼

ਹਲਦਵਾਨੀ, 31 ਅਗਸਤ 2026: ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਆਗੂ ਰਾਹੁਲ ਗਾਂਧੀ ਖ਼ਿਲਾਫ਼ ਉੱਤਰਾਖੰਡ ਦੇ ਹਲਦਵਾਨੀ ਕੋਤਵਾਲੀ ਥਾਣੇ ਵਿੱਚ ਐੱਫਆਈਆਰ ਦਰਜ ਕੀਤੀ ਗਈ ਹੈ। ਇਹ ਮਾਮਲਾ ਹਲਦਵਾਨੀ ਵਿੱਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰੈਲੀ ਤੋਂ ਬਾਅਦ ਹੋਏ ਕਥਿਤ ‘ਸ਼ੁੱਧੀਕਰਨ ਯੱਗ’ ਅਤੇ ਇਸ ਸਬੰਧੀ ਰਾਹੁਲ ਗਾਂਧੀ ਵੱਲੋਂ ਕੀਤੀਆਂ ਟਿੱਪਣੀਆਂ ਨਾਲ ਜੁੜਿਆ ਹੋਇਆ ਹੈ।

ਐੱਫਆਈਆਰ ਐੱਸਸੀ ਭਾਈਚਾਰੇ ਨਾਲ ਸਬੰਧਤ ਅਮਿਤ ਕੁਮਾਰ ਦੀ ਸ਼ਿਕਾਇਤ ’ਤੇ ਦਰਜ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਰਾਹੁਲ ਗਾਂਧੀ ਦੀਆਂ ਟਿੱਪਣੀਆਂ ਨਾਲ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਪੁਲਿਸ ਮੁਤਾਬਕ ਮਾਮਲੇ ਵਿੱਚ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ 196 ਅਤੇ 299 ਦੇ ਨਾਲ ਐੱਸਸੀ/ਐੱਸਟੀ (ਅੱਤਿਆਚਾਰ ਰੋਕਥਾਮ) ਐਕਟ, 1989 ਦੀਆਂ ਧਾਰਾਵਾਂ ਵੀ ਲਾਗੂ ਕੀਤੀਆਂ ਗਈਆਂ ਹਨ।

ਦਰਅਸਲ, 8 ਅਗਸਤ ਨੂੰ ਹਲਦਵਾਨੀ ਦੇ ਰਾਮਲੀਲਾ ਮੈਦਾਨ ਵਿੱਚ ਮਲਿਕਾਰਜੁਨ ਖੜਗੇ ਦੀ ਕਾਂਗਰਸੀ ਰੈਲੀ ਹੋਈ ਸੀ। ਇਸ ਤੋਂ ਕੁਝ ਦਿਨ ਬਾਅਦ ਉੱਥੇ ਕਥਿਤ ਤੌਰ ’ਤੇ ਸ਼ੁੱਧੀਕਰਨ ਯੱਗ ਕਰਵਾਇਆ ਗਿਆ। ਕਾਂਗਰਸ ਨੇ ਇਸ ਨੂੰ ਦਲਿਤ ਵਿਰੋਧੀ ਮਾਨਸਿਕਤਾ ਨਾਲ ਜੋੜਦਿਆਂ ਸਵਾਲ ਉਠਾਏ ਸਨ, ਜਦਕਿ ਭਾਜਪਾ ਵੱਲੋਂ ਇਸ ਨੂੰ ਮੈਦਾਨ ਦੀ ਸਫ਼ਾਈ ਅਤੇ ਧਾਰਮਿਕ ਪਵਿੱਤਰਤਾ ਨਾਲ ਜੋੜਿਆ ਗਿਆ।

ਇਸੇ ਵਿਵਾਦ ਨੂੰ ਲੈ ਕੇ ਰਾਹੁਲ ਗਾਂਧੀ ਨੇ ਸ਼ੁੱਧੀਕਰਨ ਦੀ ਕਾਰਵਾਈ ਨੂੰ ਕਥਿਤ ਤੌਰ ’ਤੇ ਦਲਿਤ ਵਿਰੋਧੀ ਅਤੇ ਛੂਆਛੂਤ ਨਾਲ ਜੋੜਦਿਆਂ ਸਖ਼ਤ ਟਿੱਪਣੀਆਂ ਕੀਤੀਆਂ ਸਨ। ਹੁਣ ਉਨ੍ਹਾਂ ਖ਼ਿਲਾਫ਼ ਦਰਜ ਐੱਫਆਈਆਰ ਨਾਲ ਇਹ ਮਾਮਲਾ ਹੋਰ ਸਿਆਸੀ ਅਤੇ ਕਾਨੂੰਨੀ ਵਿਵਾਦ ਵਿੱਚ ਬਦਲ ਗਿਆ ਹੈ।