ਹੜ੍ਹ ਦਾ ਕਹਿਰ! ਘਰਾਂ ਆਤੇ ਦੁਕਾਨਾਂ ’ਚ ਵੜਿਆ ਪਾਣੀ, ਮਚੀ ਤਬਾਹੀ

Top Trending News ਰਾਸ਼ਟਰੀ

 

ਹੜ੍ਹ ਦਾ ਕਹਿਰ! ਘਰਾਂ ਆਤੇ ਦੁਕਾਨਾਂ ’ਚ ਵੜਿਆ ਪਾਣੀ, ਮਚੀ ਤਬਾਹੀ

ਚਿਤਰਕੂਟ 31 ਅਗਸਤ 2026

ਮੱਧ ਪ੍ਰਦੇਸ਼ ਦੇ ਚਿਤਰਕੂਟ ਵਿੱਚ ਆਏ ਭਿਆਨਕ ਹੜ੍ਹ ਨੇ ਆਮ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਹੜ੍ਹ ਦਾ ਪਾਣੀ ਘਰਾਂ ਅਤੇ ਦੁਕਾਨਾਂ ਵਿੱਚ ਦਾਖ਼ਲ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਹੜ੍ਹ ਦਾ ਪਾਣੀ ਉਤਰਨ ਤੋਂ ਬਾਅਦ ਇਲਾਕੇ ਵਿੱਚ ਵੱਡੀ ਮਾਤਰਾ ਵਿੱਚ ਗਾਦ ਅਤੇ ਕੀਚੜ ਜਮ੍ਹਾਂ ਹੋ ਗਿਆ ਹੈ, ਜਿਸ ਕਾਰਨ ਸੜਕਾਂ ਅਤੇ ਵਪਾਰਕ ਇਲਾਕਿਆਂ ਦੀ ਹਾਲਤ ਖ਼ਰਾਬ ਹੋ ਗਈ ਹੈ।

ਹੜ੍ਹ ਕਾਰਨ ਕਈ ਘਰਾਂ ਅਤੇ ਦੁਕਾਨਾਂ ਵਿੱਚ ਸਾਮਾਨ ਵੀ ਅਸਤ-ਵਿਅਸਤ ਹੋ ਗਿਆ ਹੈ। ਸਥਾਨਕ ਲੋਕਾਂ ਨੂੰ ਆਪਣੇ ਘਰਾਂ ਅਤੇ ਕਾਰੋਬਾਰੀ ਅਦਾਰਿਆਂ ਦੀ ਸਫ਼ਾਈ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕਾਂ ’ਤੇ ਚਿੱਕੜ ਅਤੇ ਗਾਰ ਦੀਆਂ ਮੋਟੀਆਂ ਪਰਤਾਂ ਜਮ੍ਹਾਂ ਹੋਣ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ।

ਸਥਿਤੀ ਨੂੰ ਆਮ ਬਣਾਉਣ ਲਈ ਸਮਾਰਟ ਸਿਟੀ ਸਤਨਾ ਅਤੇ ਨਗਰ ਨਿਗਮ ਦੀਆਂ ਟੀਮਾਂ ਵੱਲੋਂ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ। ਟੀਮਾਂ ਵੱਲੋਂ ਸੜਕਾਂ, ਬਾਜ਼ਾਰਾਂ ਅਤੇ ਹੋਰ ਪ੍ਰਭਾਵਿਤ ਇਲਾਕਿਆਂ ਵਿੱਚੋਂ ਚਿੱਕੜ ਤੇ ਗਾਰ ਹਟਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਪ੍ਰਭਾਵਿਤ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਜਲਦ ਤੋਂ ਜਲਦ ਬਹਾਲ ਕਰਨ ਦੇ ਯਤਨ ਕੀਤੇ ਜਾ ਰਹੇ ਹਨ।