ਰਾਹੁਲ ਗਾਂਧੀ ਅਤੇ ਕਾਂਗਰਸ ਨੇ ਹਲਦਵਾਨੀ ਘਟਨਾ ਨੂੰ ਲੈ ਕੇ ‘ਝੂਠੀ ਕਹਾਣੀ’ ਘੜੀ: ਭਾਜਪਾ

Top Trending News ਰਾਸ਼ਟਰੀ

 

ਰਾਹੁਲ ਗਾਂਧੀ ਅਤੇ ਕਾਂਗਰਸ ਨੇ ਹਲਦਵਾਨੀ ਘਟਨਾ ਨੂੰ ਲੈ ਕੇ ‘ਝੂਠੀ ਕਹਾਣੀ’ ਘੜੀ: ਭਾਜਪਾ

ਹੈਦਰਾਬਾਦ 31 ਅਗਸਤ 2026

ਤੇਲੰਗਾਨਾ ਭਾਜਪਾ ਦੇ ਮੁੱਖ ਬੁਲਾਰੇ ਐਨਵੀ ਸੁਭਾਸ਼ ਨੇ ਕਾਂਗਰਸ ਆਗੂ ਰਾਹੁਲ ਗਾਂਧੀ ’ਤੇ ਹਲਦਵਾਨੀ ਘਟਨਾ ਨੂੰ ਲੈ ਕੇ ਗੁੰਮਰਾਹਕੁੰਨ ਬਿਰਤਾਂਤ ਬਣਾਉਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਜ਼ਿੰਮੇਵਾਰ ਵਿਰੋਧੀ ਧਿਰ ਦੇ ਆਗੂ ਵਜੋਂ ਸਮਝਦਾਰੀ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨਾ ਚਾਹੀਦਾ ਹੈ।

ਐਨ.ਵੀ ਸੁਭਾਸ਼ ਨੇ ਦਾਅਵਾ ਕੀਤਾ ਕਿ ਭਾਜਪਾ ਦੇ ਕਈ ਆਗੂ ਹਲਦਵਾਨੀ ਦੀ ਘਟਨਾ ਬਾਰੇ ਸਪੱਸ਼ਟ ਤੌਰ ’ਤੇ ਆਪਣੇ ਬਿਆਨ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕੁਝ ਨਿੱਜੀ ਸੰਗਠਨਾਂ ਵੱਲੋਂ ਕਥਿਤ ਤੌਰ ’ਤੇ ‘ਸ਼ੁੱਧੀਕਰਨ’ ਦੀ ਪ੍ਰਕਿਰਿਆ ਕੀਤੀ ਗਈ, ਜਿਨ੍ਹਾਂ ਦਾ ਭਾਜਪਾ ਜਾਂ ਐੱਨਡੀਏ ਨਾਲ ਕੋਈ ਸਬੰਧ ਨਹੀਂ ਹੈ।

ਭਾਜਪਾ ਆਗੂ ਨੇ ਦੋਸ਼ ਲਗਾਇਆ ਕਿ ਕਾਂਗਰਸ ਨੇ ਇਸ ਘਟਨਾ ਨੂੰ ਸਿਆਸੀ ਤੌਰ ’ਤੇ ਵਰਤਣ ਦੀ ਕੋਸ਼ਿਸ਼ ਕੀਤੀ ਅਤੇ ਰਾਹੁਲ ਗਾਂਧੀ ਨਾਲ ਮਿਲ ਕੇ ਇੱਕ ਗਲਤ ਬਿਰਤਾਂਤ ਤਿਆਰ ਕੀਤਾ।

ਉਨ੍ਹਾਂ ਕਿਹਾ ਕਿ ਭਾਜਪਾ ਨੇ ਇਸ ਤਰ੍ਹਾਂ ਦੀ ਕੋਸ਼ਿਸ਼ ਦੀ ਸਪੱਸ਼ਟ ਤੌਰ ’ਤੇ ਨਿੰਦਾ ਕੀਤੀ ਹੈ। ਸੁਭਾਸ਼ ਨੇ ਰਾਹੁਲ ਗਾਂਧੀ ਨੂੰ ਸੰਵਿਧਾਨਕ ਮਰਿਆਦਾਵਾਂ ਦਾ ਸਨਮਾਨ ਕਰਨ ਅਤੇ ਵਿਰੋਧੀ ਧਿਰ ਦੇ ਆਗੂ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਵੀ ਕੀਤੀ।