Canada ’ਚ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਗੋਲੀ ਮਾਰ ਕੇ ਕਤ/ਲ
ਪਠਾਨਕੋਟ/ਕੈਲਗਰੀ, 1 ਸਤੰਬਰ
ਕੈਨੇਡਾ ਦੇ ਕੈਲਗਰੀ ਤੋਂ ਪਠਾਨਕੋਟ ਨਾਲ ਸਬੰਧਤ ਇੱਕ 24 ਸਾਲਾ ਨੌਜਵਾਨ ਦੇ ਕਤਲ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਹਰਜਸ ਸਿੰਘ ਵਜੋਂ ਹੋਈ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਹਰਜਸ ਸਿੰਘ ਕੁਝ ਸਮਾਂ ਪਹਿਲਾਂ ਰੁਜ਼ਗਾਰ ਦੀ ਭਾਲ ਲਈ ਅਮਰੀਕਾ ਗਿਆ ਸੀ ਅਤੇ ਉੱਥੇ ਇੱਕ ਸਟੋਰ ਵਿੱਚ ਕੰਮ ਕਰਦਾ ਸੀ। ਉਹ ਕੈਨੇਡਾ ਦੇ ਕੈਲਗਰੀ ਵਿੱਚ ਇੱਕ ਪਾਰਟੀ ਵਿੱਚ ਸ਼ਾਮਲ ਹੋਣ ਲਈ ਗਿਆ ਸੀ, ਜਿੱਥੇ ਇੱਕ ਅਣਪਛਾਤੇ ਵਿਅਕਤੀ ਵੱਲੋਂ ਉਸ ’ਤੇ ਗੋਲੀ ਚਲਾ ਦਿੱਤੀ ਗਈ। ਘਟਨਾ ਕੈਲਗਰੀ ਦੇ ਕੌਰਨਸਟੋਨ ਬੁਲੇਵਾਰਡ ਦੇ 1100 ਬਲਾਕ ਵਿੱਚ ਵਾਪਰਨ ਦੀ ਜਾਣਕਾਰੀ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪਠਾਨਕੋਟ ਸਥਿਤ ਨੌਜਵਾਨ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ। ਰਿਪੋਰਟਾਂ ਅਨੁਸਾਰ ਪੁਲਿਸ ਨੇ ਹਰਜਸ ਸਿੰਘ ਨੂੰ ਮ੍ਰਿਤਕ ਪਾਇਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲੇ ਤੱਕ ਕਿਸੇ ਸ਼ੱਕੀ ਦੀ ਗ੍ਰਿਫ਼ਤਾਰੀ ਨਹੀਂ ਹੋਈ ਅਤੇ ਪੁਲਿਸ ਵੱਲੋਂ ਮਾਮਲੇ ਨਾਲ ਸਬੰਧਤ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।






