ਬਾਦਸ਼ਾਹ ਅਤੇ ਈਸ਼ਾ ਰਿਖੀ ਹੋਏ ਵੱਖ! ਵਿਆਹ ਦੇ ਕੁਝ ਮਹੀਨਿਆਂ ਬਾਅਦ ਤਲਾਕ ਦਾ ਐਲਾਨ

Top Trending News ਰਾਸ਼ਟਰੀ

 

ਬਾਦਸ਼ਾਹ ਅਤੇ ਈਸ਼ਾ ਰਿਖੀ ਹੋਏ ਵੱਖ! ਵਿਆਹ ਦੇ ਕੁਝ ਮਹੀਨਿਆਂ ਬਾਅਦ ਤਲਾਕ ਦਾ ਐਲਾਨ

ਮੁੰਬਈ 1 ਸਤੰਬਰ 2026

ਬਾਲੀਵੁੱਡ ਦੇ ਮਸ਼ਹੂਰ ਰੈਪਰ ਬਾਦਸ਼ਾਹ ਅਤੇ ਈਸ਼ਾ ਰਿਖੀ ਦੇ ਪ੍ਰਸ਼ੰਸਕਾਂ ਲਈ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਦੋਵਾਂ ਨੇ ਆਪਸੀ ਸਹਿਮਤੀ ਨਾਲ ਵੱਖ ਹੋਣ ਦਾ ਫ਼ੈਸਲਾ ਕੀਤਾ ਹੈ। ਬਾਦਸ਼ਾਹ ਨੇ ਖ਼ੁਦ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਆਪਣੇ ਰਿਸ਼ਤੇ ਬਾਰੇ ਜਾਣਕਾਰੀ ਦਿੱਤੀ ਹੈ।

ਬਾਦਸ਼ਾਹ ਨੇ ਇੰਸਟਾਗ੍ਰਾਮ ਸਟੋਰੀ ਰਾਹੀਂ ਇੱਕ ਨੋਟ ਸਾਂਝਾ ਕਰਦਿਆਂ ਕਿਹਾ ਕਿ ਉਨ੍ਹਾਂ ਅਤੇ ਈਸ਼ਾ ਰਿਖੀ ਨੇ ਆਪਸੀ ਸਹਿਮਤੀ ਨਾਲ ਆਪਣੀਆਂ ਜ਼ਿੰਦਗੀਆਂ ਵਿੱਚ ਅੱਗੇ ਵਧਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਆਪਸੀ ਸਨਮਾਨ ਨਾਲ ਲਿਆ ਗਿਆ ਹੈ ਅਤੇ ਦੋਵੇਂ ਇੱਕ-ਦੂਜੇ ਦੀ ਨਿੱਜਤਾ ਦਾ ਸਤਿਕਾਰ ਕਰਦੇ ਹਨ।

ਬਾਦਸ਼ਾਹ ਨੇ ਪ੍ਰਸ਼ੰਸਕਾਂ ਅਤੇ ਮੀਡੀਆ ਨੂੰ ਅਪੀਲ ਕੀਤੀ ਕਿ ਇਸ ਮੁਸ਼ਕਲ ਸਮੇਂ ਦੌਰਾਨ ਉਨ੍ਹਾਂ ਦੀ ਨਿੱਜਤਾ ਦਾ ਖ਼ਿਆਲ ਰੱਖਿਆ ਜਾਵੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਸ ਮਾਮਲੇ ਸਬੰਧੀ ਇਹੀ ਉਨ੍ਹਾਂ ਦਾ ਬਿਆਨ ਹੈ ਅਤੇ ਲੋਕਾਂ ਨੂੰ ਰਿਸ਼ਤੇ ਬਾਰੇ ਕਿਸੇ ਤਰ੍ਹਾਂ ਦੀਆਂ ਕਿਆਸਅਰਾਈਆਂ ਜਾਂ ਅਟਕਲਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਦੱਸਿਆ ਜਾ ਰਿਹਾ ਹੈ ਕਿ ਦੋਵਾਂ ਦੇ ਵੱਖ ਹੋਣ ਦੀਆਂ ਚਰਚਾਵਾਂ ਪਿਛਲੇ ਕੁਝ ਸਮੇਂ ਤੋਂ ਚੱਲ ਰਹੀਆਂ ਸਨ, ਪਰ ਹੁਣ ਬਾਦਸ਼ਾਹ ਦੀ ਸੋਸ਼ਲ ਮੀਡੀਆ ਪੋਸਟ ਤੋਂ ਬਾਅਦ ਇਨ੍ਹਾਂ ਖ਼ਬਰਾਂ ਨੂੰ ਹੋਰ ਬਲ ਮਿਲਿਆ ਹੈ।