Rain Alert: ਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 5 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ

Top Trending News ਚੰਡੀਗੜ੍ਹ ਪੰਜਾਬ

 

Rain Alert: ਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 5 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ

ਚੰਡੀਗੜ੍ਹ 1 ਸਤੰਬਰ 2026

ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਕੀਤੇ ਗਏ ਮੌਸਮ ਸਬੰਧੀ ਅਲਰਟ ਅਨੁਸਾਰ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਮੀਂਹ ਦੀਆਂ ਗਤੀਵਿਧੀਆਂ ਵਧਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ 1 ਅਤੇ 2 ਸਤੰਬਰ ਨੂੰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ, ਜਦਕਿ 3, 4 ਅਤੇ 5 ਸਤੰਬਰ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਸੰਭਾਵਨਾ ਨੂੰ ਦੇਖਦਿਆਂ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ 3 ਤੋਂ 5 ਸਤੰਬਰ ਤੱਕ ਮੀਂਹ ਦੀਆਂ ਤੇਜ਼ ਗਤੀਵਿਧੀਆਂ ਦੇਖਣ ਨੂੰ ਮਿਲ ਸਕਦੀਆਂ ਹਨ।

ਮੌਸਮ ਵਿੱਚ ਇਸ ਬਦਲਾਅ ਕਾਰਨ ਤਾਪਮਾਨ ਵਿੱਚ ਵੀ ਕੁਝ ਕਮੀ ਆਉਣ ਦੀ ਸੰਭਾਵਨਾ ਹੈ। ਭਾਰੀ ਮੀਂਹ ਦੌਰਾਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਅਤੇ ਆਵਾਜਾਈ ਪ੍ਰਭਾਵਿਤ ਹੋਣ ਵਰਗੀਆਂ ਸਥਿਤੀਆਂ ਪੈਦਾ ਹੋ ਸਕਦੀਆਂ ਹਨ। ਮੌਸਮ ਵਿਭਾਗ ਨੇ ਲੋਕਾਂ ਨੂੰ ਮੌਸਮ ਸਬੰਧੀ ਤਾਜ਼ਾ ਜਾਣਕਾਰੀ ’ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਹੈ।

ਖਾਸ ਤੌਰ ’ਤੇ ਪਹਾੜੀ ਇਲਾਕਿਆਂ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ 3 ਤੋਂ 5 ਸਤੰਬਰ ਤੱਕ ਮੀਂਹ ਦੀ ਤੀਬਰਤਾ ਵਧਣ ਦੀ ਸੰਭਾਵਨਾ ਹੈ।