- 5 ਕਰੋੜ ਰੁਪਏ ਨਾਲ ਜੁੜੇ ਮਾਮਲੇ ’ਚ ਹਾਈਕੋਰਟ ’ਚ ਸੁਣਵਾਈ, ਪੰਜਾਬ ਪੁਲਿਸ ਤੇ CBI ਤੋਂ ਜਵਾਬ ਤਲਬ
ਚੰਡੀਗੜ੍ਹ, 3 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ‘ਤੇ ਇੱਕ ਜ਼ਬਰ-ਜਨਾਹ (ਰੇਪ) ਮਾਮਲੇ ਨੂੰ ਨਿਪਟਾਉਣ ਲਈ ਕਥਿਤ ਤੌਰ ‘ਤੇ 5 ਕਰੋੜ ਰੁਪਏ ਦੀ ਰਿਸ਼ਵਤ ਮੰਗਣ ਦੇ ਇਲਜ਼ਾਮ ਲੱਗੇ ਹਨ, ਜਿਸ ਕਾਰਨ ਪੰਜਾਬ ਦੀ ਸਿਆਸਤ ਵਿੱਚ ਕਾਫੀ ਹੰਗਾਮਾ ਚੱਲ ਰਿਹਾ ਹੈ। ਇਸ ਕਥਿਤ ਰਿਸ਼ਵਤ ਮਾਮਲੇ ਵਿੱਚ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ।
ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਪੁਲਿਸ ਅਤੇ CBI ਤੋਂ ਮਾਮਲੇ ਸਬੰਧੀ ਜਵਾਬ ਮੰਗਿਆ ਹੈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 8 ਸਤੰਬਰ ਦੀ ਤਾਰੀਖ ਤੈਅ ਕੀਤੀ ਹੈ। ਹੁਣ ਅਗਲੀ ਸੁਣਵਾਈ ਦੌਰਾਨ ਪੰਜਾਬ ਪੁਲਿਸ ਅਤੇ CBI ਵੱਲੋਂ ਅਦਾਲਤ ਵਿੱਚ ਆਪਣਾ ਜਵਾਬ ਦਾਖ਼ਲ ਕੀਤਾ ਜਾਵੇਗਾ। ਮਾਮਲੇ ਵਿੱਚ ਲੱਗੇ ਦੋਸ਼ਾਂ ਦੀ ਪੁਸ਼ਟੀ ਹੋਣਾ ਅਜੇ ਬਾਕੀ ਹੈ।







