ਨਿਹੰਗ ਹਰਜੀਤ ਸਿੰਘ ਰਸੂਲਪੁਰ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

Top Trending News ਪੰਜਾਬ

  • ਨਿਹੰਗ ਹਰਜੀਤ ਸਿੰਘ ਰਸੂਲਪੁਰ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ
  • ਵਿਦੇਸ਼ੀ ਨੰਬਰ ਤੋਂ ਆਈ ਕਾਲ
  • ਕਿਹਾ- ‘ਜਲਦੀ ਤੇਰਾ ਨੰਬਰ ਲਾਵਾਂਗੇ’

ਚੰਡੀਗੜ੍ਹ, 3 ਸਤੰਬਰ (ਦੇਸ਼ ਕਲਿੱਕ ਬਿਊਰੋ): ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਨਿਹੰਗ ਬਾਬਾ ਹਰਜੀਤ ਸਿੰਘ ਰਸੂਲਪੁਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਧਮਕੀ ਭਰੀ ਕਾਲ ਮਿਲਣ ਤੋਂ ਬਾਅਦ ਬਾਬਾ ਹਰਜੀਤ ਸਿੰਘ ਨੇ ਪੁਲਿਸ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਬਾਬਾ ਹਰਜੀਤ ਸਿੰਘ ਰਸੂਲਪੁਰ ਦਾ ਕਹਿਣਾ ਹੈ ਕਿ ਉਹ ਲਗਾਤਾਰ ਖਾਲਿਸਤਾਨ ਦੇ ਵਿਰੋਧ ਵਿੱਚ ਬਿਆਨ ਦਿੰਦੇ ਰਹੇ ਹਨ। ਇਸ ਕਾਰਨ ਉਹ ਕੱਟੜਪੰਥੀ ਤੱਤਾਂ ਦੇ ਨਿਸ਼ਾਨੇ ‘ਤੇ ਰਹਿੰਦੇ ਹਨ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਧਮਕੀਆਂ ਮਿਲਣ ਦੀਆਂ ਗੱਲਾਂ ਸਾਹਮਣੇ ਆ ਚੁੱਕੀਆਂ ਹਨ।

ਬਾਬਾ ਮੁਤਾਬਕ ਵੀਰਵਾਰ ਸਵੇਰੇ ਉਨ੍ਹਾਂ ਦੇ ਮੋਬਾਈਲ ‘ਤੇ ਇੱਕ ਵਿਦੇਸ਼ੀ ਨੰਬਰ ਤੋਂ ਕਾਲ ਆਈ। ਫੋਨ ਕਰਨ ਵਾਲੇ ਵਿਅਕਤੀ ਨੇ ਸਿੱਧੀ ਧਮਕੀ ਦਿੰਦਿਆਂ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਅਤੇ ਕਿਹਾ, ‘ਜਲਦੀ ਤੇਰਾ ਨੰਬਰ ਲਾਵਾਂਗੇ।’ ਧਮਕੀ ਮਿਲਣ ਤੋਂ ਬਾਅਦ ਬਾਬਾ ਹਰਜੀਤ ਸਿੰਘ ਨੇ ਤੁਰੰਤ ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ। ਪੁਲਿਸ ਵੱਲੋਂ ਵਿਦੇਸ਼ੀ ਨੰਬਰ ਤੋਂ ਆਈ ਕਾਲ ਅਤੇ ਇਸ ਨਾਲ ਜੁੜੇ ਹੋਰ ਤਕਨੀਕੀ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।