CJP ਵੱਲੋਂ ਪਾਰਲੀਮੈਂਟ ਸਟਰੀਟ ਥਾਣੇ ਵੱਲ ਮਾਰਚ, ਪੜ੍ਹੋ ਪੂਰਾ ਮਾਮਲਾ

Top Trending News ਦਿੱਲੀ ਰਾਸ਼ਟਰੀ

 

CJP ਵੱਲੋਂ ਪਾਰਲੀਮੈਂਟ ਸਟਰੀਟ ਥਾਣੇ ਵੱਲ ਮਾਰਚ, ਪੜ੍ਹੋ ਪੂਰਾ ਮਾਮਲਾ

ਸੰਜੇ ਕੁਮਾਰ ’ਤੇ ਕਥਿਤ ਹਮਲੇ ਦੇ ਮਾਮਲੇ ’ਚ ਕਾਰਵਾਈ ਦੀ ਮੰਗ, ਪਾਰਲੀਮੈਂਟ ਸਟਰੀਟ ਥਾਣੇ ਪਹੁੰਚੇ ਸੌਰਵ ਦਾਸ

ਨਵੀਂ ਦਿੱਲੀ, 4 ਸਤੰਬਰ: ਕਾਕਰੋਚ ਜਨਤਾ ਪਾਰਟੀ ਦੇ ਸਹਿ-ਸੰਯੋਜਕ ਸੌਰਵ ਦਾਸ ਅਤੇ ਆਸ਼ੂਤੋਸ਼ ਰੰਕਾ ਸ਼ੁੱਕਰਵਾਰ ਨੂੰ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਪਹੁੰਚੇ ਅਤੇ ਸੀ.ਜੇ.ਪੀ. ਵਰਕਰ ਨੀਸ਼ੂ ਆਜ਼ਾਦ ਅਤੇ ਉਸ ਦੇ ਪਿਤਾ ਸੰਜੇ ਕੁਮਾਰ ਲਈ ਇਨਸਾਫ਼ ਦੀ ਮੰਗ ਕੀਤੀ। ਆਗੂਆਂ ਨੇ ਕਥਿਤ ਹਮਲੇ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਠੋਸ ਕਾਰਵਾਈ ਨਾ ਕੀਤੇ ਜਾਣ ’ਤੇ ਸਵਾਲ ਉਠਾਏ।

ਸੌਰਵ ਦਾਸ ਨੇ ਦੋਸ਼ ਲਾਇਆ ਕਿ ਸੰਜੇ ਕੁਮਾਰ ’ਤੇ ਹੋਏ ਕਥਿਤ ਹਮਲੇ ਸਬੰਧੀ ਐਫ.ਆਈ.ਆਰ. ਦਰਜ ਕੀਤੀ ਜਾ ਚੁੱਕੀ ਹੈ, ਪਰ ਡੇਢ ਮਹੀਨੇ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।

ਦੱਸਿਆ ਗਿਆ ਹੈ ਕਿ ਨੀਸ਼ੂ ਆਜ਼ਾਦ ਨੇ ਜੁਲਾਈ ਵਿੱਚ ਜੰਤਰ-ਮੰਤਰ ਵਿਖੇ ਸੀ.ਜੇ.ਪੀ. ਵੱਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲਿਆ ਸੀ। ਇਸ ਦੌਰਾਨ ਉਸ ਦੇ ਪਿਤਾ ਸੰਜੇ ਕੁਮਾਰ ’ਤੇ ਕਥਿਤ ਤੌਰ ’ਤੇ ਹਮਲਾ ਹੋਇਆ ਸੀ। ਨੀਸ਼ੂ ਦਾ ਦੋਸ਼ ਹੈ ਕਿ ਹਮਲੇ ਦੌਰਾਨ ਉਸ ਦੇ ਪਿਤਾ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ।

ਨੀਸ਼ੂ ਮੁਤਾਬਕ, ਘਟਨਾ ਤੋਂ ਬਾਅਦ ਐਫ.ਆਈ.ਆਰ. ਦਰਜ ਹੋਈ, ਪਰ ਅਜੇ ਤੱਕ ਮੁਲਜ਼ਮਾਂ ਵਿਰੁੱਧ ਕਾਰਵਾਈ ਨਹੀਂ ਹੋਈ। ਉਸ ਦਾ ਇਹ ਵੀ ਦਾਅਵਾ ਹੈ ਕਿ ਮੁਲਜ਼ਮ ਨੇ ਹਮਲੇ ਦੀ ਗੱਲ ਕਬੂਲ ਕੀਤੀ ਹੈ। ਆਗੂਆਂ ਨੇ ਪੁਲਿਸ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ।