ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਮੁਲਾਜ਼ਮਾਂ ਨਾਲ ਜੁੜੇ ਮਸਲਿਆਂ ’ਤੇ ਹੋ ਸਕਦੇ ਨੇ ਵੱਡੇ ਫ਼ੈਸਲੇ

Top Trending News ਪੰਜਾਬ

 

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਮੁਲਾਜ਼ਮਾਂ ਨਾਲ ਜੁੜੇ ਮਸਲਿਆਂ ’ਤੇ ਹੋ ਸਕਦੇ ਨੇ ਵੱਡੇ ਫ਼ੈਸਲੇ

ਚੰਡੀਗੜ੍ਹ, 5 ਸਤੰਬਰ 2026:

ਪੰਜਾਬ ਸਰਕਾਰ ਦੀ ਕੈਬਨਿਟ ਦੀ ਅਹਿਮ ਮੀਟਿੰਗ ਅੱਜ 5 ਸਤੰਬਰ ਨੂੰ ਮੁੱਖ ਮੰਤਰੀ ਨਿਵਾਸ ਵਿਖੇ ਹੋਣ ਜਾ ਰਹੀ ਹੈ। ਮੀਟਿੰਗ ਦੁਪਹਿਰ 1 ਵਜੇ ਹੋਵੇਗੀ, ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਸਰਕਾਰੀ ਪੱਧਰ ’ਤੇ ਇਸ ਮੀਟਿੰਗ ਨੂੰ ਅਹਿਮ ਮੰਨਿਆ ਜਾ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕੈਬਨਿਟ ਮੀਟਿੰਗ ਦੌਰਾਨ ਸੂਬੇ ਦੇ ਸਰਕਾਰੀ ਕਰਮਚਾਰੀਆਂ ਨਾਲ ਸਬੰਧਤ ਵੱਖ-ਵੱਖ ਮਸਲਿਆਂ ’ਤੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ। ਕਰਮਚਾਰੀਆਂ ਦੀਆਂ ਮੰਗਾਂ ਅਤੇ ਉਨ੍ਹਾਂ ਨਾਲ ਜੁੜੇ ਨੀਤੀਗਤ ਮਾਮਲਿਆਂ ਸਬੰਧੀ ਸਰਕਾਰ ਵੱਲੋਂ ਮਹੱਤਵਪੂਰਨ ਫ਼ੈਸਲੇ ਲਏ ਜਾਣ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ।

ਇਸ ਤੋਂ ਇਲਾਵਾ ਮੀਟਿੰਗ ਵਿੱਚ ਸੂਬੇ ਦੇ ਪ੍ਰਸ਼ਾਸਨਿਕ ਅਤੇ ਲੋਕ-ਹਿੱਤ ਨਾਲ ਜੁੜੇ ਹੋਰ ਮੁੱਦਿਆਂ ’ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਹਾਲਾਂਕਿ ਕੈਬਨਿਟ ਵੱਲੋਂ ਕਿਹੜੇ ਮਸਲਿਆਂ ਨੂੰ ਮਨਜ਼ੂਰੀ ਦਿੱਤੀ ਜਾਂਦੀ ਹੈ, ਇਸ ਬਾਰੇ ਸਪੱਸ਼ਟਤਾ ਮੀਟਿੰਗ ਉਪਰੰਤ ਹੀ ਸਾਹਮਣੇ ਆਵੇਗੀ।

ਮੁੱਖ ਮੰਤਰੀ ਦੀ ਅਗਵਾਈ ਹੇਠ ਹੋਣ ਵਾਲੀ ਇਸ ਬੈਠਕ ’ਤੇ ਸਰਕਾਰੀ ਕਰਮਚਾਰੀਆਂ ਸਮੇਤ ਵੱਖ-ਵੱਖ ਵਰਗਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।