ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਫਿਲਮ ਦਾ ਪਿੰਡ ਭਗਵਾਸੀ ਅਤੇ ਤੋਫਾਪੁਰ ਵਿਖੇ ਪ੍ਰਦਰਸ਼ਨ

Top Trending News ਪੰਜਾਬ

  • ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਫਿਲਮ ਦਾ ਪਿੰਡ ਭਗਵਾਸੀ ਅਤੇ ਤੋਫਾਪੁਰ ਵਿਖੇ ਪ੍ਰਦਰਸ਼ਨ

ਡੇਰਾਬਸੀ/ਸਾਹਿਬਜ਼ਾਦਾ ਅਜੀਤ ਸਿੰਘ ਨਗਰ 06 ਸਤੰਬਰ, 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਡੇਰਾਬੱਸੀ ਬਲਾਕ ਦੇ ਪਿੰਡ ਭਗਵਾਸੀ ਅਤੇ ਤੋਫਾਪੁਰ ਵਿਖੇ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਫਿਲਮ ਦਾ ਐਲ.ਈ.ਡੀ. ਸਕਰੀਨ ਰਾਹੀਂ ਪ੍ਰਦਰਸ਼ਨ ਕੀਤਾ ਗਿਆ।

ਇਸ ਜਾਣਕਾਰੀ ਦਿੰਦਿਆਂ ਡੇਰਾਬੱਸੀ ਦੇ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰਤਾ, ਭਾਈਚਾਰੇ, ਸਾਂਝੀਵਾਲਤਾ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਡਾਕੂਮੈਂਟਰੀ ਪਿੰਡ-ਪਿੰਡ ਦਿਖਾਉਣ ਦਾ ਉਦੇਸ਼ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂੰ ਗੁਰੂ ਜੀ ਦੇ ਜੀਵਨ, ਵਿਚਾਰਧਾਰਾ ਅਤੇ ਮਨੁੱਖਤਾ ਪ੍ਰਤੀ ਦਿੱਤੇ ਸੰਦੇਸ਼ ਤੋਂ ਜਾਣੂ ਕਰਵਾਉਣਾ ਹੈ।

ਉਨ੍ਹਾਂ ਕਿਹਾ ਕਿ ਐਲ.ਈ.ਡੀ. ਸਕਰੀਨ ’ਤੇ ਦਿਖਾਈ ਜਾ ਰਹੀ ਇਹ ਲਗਭਗ 30 ਮਿੰਟ ਦੀ ਡਾਕੂਮੈਂਟਰੀ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਸਮਾਜ ਵਿੱਚ ਬਰਾਬਰੀ, ਸਦਭਾਵਨਾ ਅਤੇ ਭਾਈਚਾਰਕ ਏਕਤਾ ਲਈ ਦਿੱਤੇ ਮਹਾਨ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਂਦੀ ਹੈ।

ਪਿੰਡ ਭਗਵਾਸੀ ਅਤੇ ਤੋਫਾਪੁਰ ਵਿਖੇ ਪਿੰਡ ਵਾਸੀਆਂ ਨੇ ਡਾਕੂਮੈਂਟਰੀ ਫਿਲਮ ਦੇਖੀ ਅਤੇ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਦੇਸ਼ ਲਿਆ। ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ ਗਈ।

ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੀ ਬਾਣੀ ਅਤੇ ਵਿਚਾਰਧਾਰਾ ਅੱਜ ਵੀ ਸਮਾਜ ਲਈ ਉਤਨੀ ਹੀ ਪ੍ਰਸੰਗਿਕ ਹੈ ਅਤੇ ਉਨ੍ਹਾਂ ਦੇ ਬਰਾਬਰੀ ਅਤੇ ਸਾਂਝੀਵਾਲਤਾ ਦੇ ਸੰਦੇਸ਼ ਨੂੰ ਹਰ ਵਰਗ ਤੱਕ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।