Big Update: ਬਹੁਮੰਜ਼ਿਲਾ ਇਮਾਰਤ ਢਹਿ-ਢੇਰੀ, 5 ਮੌਤਾਂ; ਹਾਲੇ ਵੀ ਮਲਬੇ ਹੇਠ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ

Top Trending News ਦਿੱਲੀ ਰਾਸ਼ਟਰੀ

 

Big Update: ਬਹੁਮੰਜ਼ਿਲਾ ਇਮਾਰਤ ਢਹਿ-ਢੇਰੀ, 5 ਮੌਤਾਂ; ਹਾਲੇ ਵੀ ਮਲਬੇ ਹੇਠ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ

ਨਵੀਂ ਦਿੱਲੀ 7 ਸਤੰਬਰ 2026

ਰਾਜਧਾਨੀ ਦਿੱਲੀ ਦੇ ਸਤਿਆ ਨਿਕੇਤਨ ਮਾਰਕੀਟ ਵਿੱਚ ਐਤਵਾਰ ਦੁਪਹਿਰ ਕਰੀਬ 1:34 ਵਜੇ ਇੱਕ ਬਹੁਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਇਮਾਰਤ ਦੀ ਵਰਤੋਂ ਲੜਕਿਆਂ ਲਈ ਪੀਜੀ (Paying Guest) ਵਜੋਂ ਕੀਤੀ ਜਾ ਰਹੀ ਸੀ। ਹਾਦਸੇ ਸਮੇਂ ਇਮਾਰਤ ਦੇ ਅੰਦਰ ਕਈ ਲੋਕ ਮੌਜੂਦ ਸਨ।

ਇਮਾਰਤ ਦੇ ਢਹਿਣ ਕਾਰਨ ਹੁਣ ਤੱਕ 5 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ। ਉਥੇ ਹੀ ਮਲਬੇ ਹੇਠ ਹੋਰ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਦਿੱਲੀ ਪੁਲਿਸ, ਐੱਨਡੀਆਰਐੱਫ, ਦਿੱਲੀ ਫਾਇਰ ਸਰਵਿਸ ਅਤੇ ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (DDMA) ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ।

ਬਚਾਅ ਟੀਮਾਂ ਵੱਲੋਂ ਮਲਬਾ ਹਟਾ ਕੇ ਅੰਦਰ ਫਸੇ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ।

ਦਿੱਲੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਇਮਾਰਤ ਦੇ ਕਥਿਤ ਮਾਲਕ ਹਰੀਰਾਮ ਖ਼ਿਲਾਫ਼ ਐੱਫਆਈਆਰ ਦਰਜ ਕਰ ਲਈ ਹੈ। ਹਾਦਸੇ ਦੇ ਕਾਰਨਾਂ ਅਤੇ ਇਮਾਰਤ ਦੀ ਸੁਰੱਖਿਆ ਨਾਲ ਸਬੰਧਤ ਪੱਖਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।