ਸੁਖਬੀਰ ਬਾਦਲ ਦਾ ‘ਆਪ’ ਸਰਕਾਰ ’ਤੇ ਤਿੱਖਾ ਹਮਲਾ, ਭ੍ਰਿਸ਼ਟਾਚਾਰ ਅਤੇ ਕਾਨੂੰਨ-ਵਿਵਸਥਾ ਨੂੰ ਲੈ ਕੇ ਘੇਰਿਆ

Top Trending News ਪੰਜਾਬ

 

ਸੁਖਬੀਰ ਬਾਦਲ ਦਾ ‘ਆਪ’ ਸਰਕਾਰ ’ਤੇ ਤਿੱਖਾ ਹਮਲਾ, ਭ੍ਰਿਸ਼ਟਾਚਾਰ ਅਤੇ ਕਾਨੂੰਨ-ਵਿਵਸਥਾ ਨੂੰ ਲੈ ਕੇ ਘੇਰਿਆ

ਚੰਡੀਗੜ੍ਹ 7 ਸਤੰਬਰ 2026

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ ਹਨ। ਉਨ੍ਹਾਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਭ੍ਰਿਸ਼ਟਾਚਾਰ, ਨਸ਼ਿਆਂ, ਕਾਨੂੰਨ-ਵਿਵਸਥਾ, ਬੇਅਦਬੀ ਦੇ ਮਾਮਲਿਆਂ ਅਤੇ ਮੁਲਾਜ਼ਮਾਂ ਦੇ ਚੱਲ ਰਹੇ ਸੰਘਰਸ਼ਾਂ ਸਮੇਤ ਕਈ ਮੁੱਦਿਆਂ ’ਤੇ ਸਰਕਾਰ ਨੂੰ ਘੇਰਿਆ।

ਸੁਖਬੀਰ ਬਾਦਲ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨਾਲ ਇਮਾਨਦਾਰ ਅਤੇ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦੇ ਵਾਅਦੇ ਕੀਤੇ ਗਏ ਸਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਬਣਨ ਤੋਂ ਬਾਅਦ ਇਸ ਦੇ ਉਲਟ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਸਾਹਮਣੇ ਆ ਰਹੇ ਹਨ।

ਬਾਦਲ ਨੇ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਮਾਲੇਰਕੋਟਲਾ ਵਿੱਚ ਕੁਰਾਨ ਸ਼ਰੀਫ਼ ਦੀ ਬੇਅਦਬੀ ਦੇ ਮਾਮਲੇ ਦਾ ਹਵਾਲਾ ਦਿੰਦਿਆਂ ਆਮ ਆਦਮੀ ਪਾਰਟੀ ਨਾਲ ਜੁੜੇ ਇੱਕ ਸਾਬਕਾ ਵਿਧਾਇਕ ਦੀ ਗ੍ਰਿਫ਼ਤਾਰੀ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਮਾਮਲਿਆਂ ਵਿੱਚ ਜਵਾਬਦੇਹੀ ਤੈਅ ਕਰਨੀ ਚਾਹੀਦੀ ਹੈ। ਬਾਦਲ ਨੇ ਮੁਲਾਜ਼ਮਾਂ ਦੇ ਸੰਘਰਸ਼ਾਂ ਅਤੇ ਸੂਬੇ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਵੀ ਸਰਕਾਰ ਦੀ ਨੀਅਤ ਅਤੇ ਕਾਰਗੁਜ਼ਾਰੀ ’ਤੇ ਸਵਾਲ ਉਠਾਏ।