ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ; ਜਨਤਕ ਖੱਜਲ-ਖੁਆਰੀ ‘ਤੇ ਹੋਈ ਤਾਂ ਕਰਾਂਗੇ ਸਖ਼ਤ ਕਾਰਵਾਈ: ਅਮਨ ਅਰੋੜਾ ਦਾ ਵੱਡਾ ਬਿਆਨ

Top Trending News ਚੰਡੀਗੜ੍ਹ ਪੰਜਾਬ

ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ; ਜਨਤਕ ਖੱਜਲ-ਖੁਆਰੀ ‘ਤੇ ਹੋਈ ਤਾਂ ਕਰਾਂਗੇ ਸਖ਼ਤ ਕਾਰਵਾਈ: ਅਮਨ ਅਰੋੜਾ ਦਾ ਵੱਡਾ ਬਿਆਨ

ਚੰਡੀਗੜ੍ਹ 8 ਸਤੰਬਰ 2026

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹੜਤਾਲ ‘ਤੇ ਗਏ ਸਰਕਾਰੀ ਮੁਲਾਜ਼ਮਾਂ ਨੂੰ ਸਪੱਸ਼ਟ ਸੁਨੇਹਾ ਦਿੰਦਿਆਂ ਕਿਹਾ ਹੈ ਕਿ ਮਹਿੰਗਾਈ ਭੱਤੇ (DA) ਦਾ ਮਾਮਲਾ ਪਹਿਲਾਂ ਹੀ ਅਦਾਲਤ ਵਿੱਚ ਵਿਚਾਰਅਧੀਨ ਹੈ, ਜਿਸ ਕਾਰਨ ਇਹ ਹੜਤਾਲ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਹੜਤਾਲ ਕਾਰਨ ਆਮ ਜਨਤਾ ਨੂੰ ਕਿਸੇ ਵੀ ਕਿਸਮ ਦੀ ਅਸੁਵਿਧਾ ਹੁੰਦੀ ਹੈ ਤਾਂ ਸਰਕਾਰ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕਰੇਗੀ।

ਅਮਨ ਅਰੋੜਾ ਨੇ ਮੁਲਾਜ਼ਮਾਂ ਨੂੰ ਕਿਸੇ ਦੇ ਹੱਥਾਂ ਵਿੱਚ ਖੇਡ ਕੇ ਸਿਆਸੀ ਹਥਿਆਰ ਨਾ ਬਣਨ ਦੀ ਅਪੀਲ ਕੀਤੀ। ਉਨ੍ਹਾਂ ਦੋਹਰਾਇਆ ਕਿ ਰਾਜ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਦੇ ਨਾਲ-ਨਾਲ ਸੂਬੇ ਦੇ 3 ਕਰੋੜ ਪੰਜਾਬੀਆਂ ਦੀ ਸੁਵਿਧਾ ਅਤੇ ਸੇਵਾ ਲਈ ਵਚਨਬੱਧ ਹੈ।

ਸਰਕਾਰ ਦੇ ਪੱਖ ਨੂੰ ਮਜ਼ਬੂਤੀ ਨਾਲ ਰੱਖਦਿਆਂ ਮੰਤਰੀ ਨੇ ਦੱਸਿਆ ਕਿ, ਸਰਕਾਰ ਪਹਿਲਾਂ ਹੀ 85,000 ਮੁਲਾਜ਼ਮਾਂ ਦੀ 60% ਡੀ.ਏ. ਨਾਲ ਸਬੰਧਤ ਮੰਗ ਨੂੰ ਪੂਰਾ ਕਰ ਚੁੱਕੀ ਹੈ। ਬਾਕੀ ਰਹਿੰਦੇ ਮੁਲਾਜ਼ਮਾਂ ਲਈ ਵੀ ਕੇਂਦਰ ਸਰਕਾਰ ਦੇ ਬਰਾਬਰ ਤਨਖਾਹਾਂ ਅਤੇ ਭੱਤੇ ਯਕੀਨੀ ਬਣਾਉਣ ਲਈ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ।

ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਹੜਤਾਲ ਖ਼ਤਮ ਕਰਕੇ ਤੁਰੰਤ ਕੰਮ ‘ਤੇ ਪਰਤਣ ਅਤੇ ਲੋਕ ਹਿੱਤ ਵਿੱਚ ਆਪਣੀਆਂ ਸੇਵਾਵਾਂ ਨਿਭਾਉਣ ਦੀ ਅਪੀਲ ਕੀਤੀ।