ਪੰਜਾਬ ਦੇ 3 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ! ਟਰਾਈਸਿਟੀ ‘ਚ ਵੀ ਹਲਕੀ ਬਾਰਿਸ਼ ਦੀ ਸੰਭਾਵਨਾ

Top Trending News ਚੰਡੀਗੜ੍ਹ ਟ੍ਰਾਈਸਿਟੀ ਪੰਜਾਬ

 

ਪੰਜਾਬ ਦੇ 3 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ! ਟਰਾਈਸਿਟੀ ‘ਚ ਵੀ ਹਲਕੀ ਬਾਰਿਸ਼ ਦੀ ਸੰਭਾਵਨਾ

ਚੰਡੀਗੜ੍ਹ 8 ਸਤੰਬਰ 2026

ਪੰਜਾਬ ਵਿੱਚ ਮਾਨਸੂਨ ਦੀ ਸਰਗਰਮੀ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਵੱਲੋਂ ਇਨ੍ਹਾਂ ਇਲਾਕਿਆਂ ਵਿੱਚ ਮੌਸਮ ’ਤੇ ਨਜ਼ਰ ਰੱਖਣ ਅਤੇ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਚੰਡੀਗੜ੍ਹ ਟਰਾਈਸਿਟੀ ਵਿੱਚ ਵੀ ਮੌਸਮ ਬਦਲਣ ਦੀ ਸੰਭਾਵਨਾ ਹੈ। ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਵਿੱਚ ਅੱਜ ਹਲਕੀ ਬਾਰਿਸ਼ ਹੋ ਸਕਦੀ ਹੈ। ਮੀਂਹ ਕਾਰਨ ਤਾਪਮਾਨ ਵਿੱਚ ਕੁਝ ਗਿਰਾਵਟ ਆਉਣ ਅਤੇ ਲੋਕਾਂ ਨੂੰ ਹੁੰਮਸ ਤੋਂ ਰਾਹਤ ਮਿਲਣ ਦੀ ਉਮੀਦ ਹੈ।

ਮੌਸਮ ਵਿਭਾਗ ਦੀ ਚੇਤਾਵਨੀ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਵੀ ਸੰਵੇਦਨਸ਼ੀਲ ਇਲਾਕਿਆਂ ਵਿੱਚ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਭਾਰੀ ਮੀਂਹ ਦੀ ਸੂਰਤ ਵਿੱਚ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਅਤੇ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਬਣ ਸਕਦੀ ਹੈ।

ਮੌਸਮ ਵਿਭਾਗ ਨੇ ਲੋਕਾਂ ਨੂੰ ਮੌਸਮ ਨਾਲ ਸਬੰਧਤ ਤਾਜ਼ਾ ਜਾਣਕਾਰੀ ’ਤੇ ਨਜ਼ਰ ਰੱਖਣ ਅਤੇ ਖਰਾਬ ਮੌਸਮ ਦੌਰਾਨ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਹੈ। ਉੱਥੇ ਹੀ ਦੂਜੇ ਪਾਸੇ ਇਸ ਬਾਰਿਸ਼ ਦੇ ਕਾਰਨ ਲੋਕਾਂ ਨੂੰ ਭਾਰੀ ਟਰੈਫਿਕ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਜਦੋਂ ਵੀ ਕਰੋ ਨਿਕਲੋ ਤਾਂ ਮੌਸਮ ਦੀ ਤਾਜ਼ਾ ਅਪਡੇਟ ਵੇਖ ਕੇ ਨਿਕਲੋ।