ਅੰਤਰਰਾਸ਼ਟਰੀ ਅਟਾਰੀ ਰੇਲਵੇ ਸਟੇਸ਼ਨ ਨੇੜੇ ਫਾਟਕ ਦੀ ਮੁਰੰਮਤ ਕਾਰਨ ਰਸਤਾ ਬੰਦ!

Top Trending News ਪੰਜਾਬ

 

ਅੰਤਰਰਾਸ਼ਟਰੀ ਅਟਾਰੀ ਰੇਲਵੇ ਸਟੇਸ਼ਨ ਨੇੜੇ ਫਾਟਕ ਦੀ ਮੁਰੰਮਤ ਕਾਰਨ ਰਸਤਾ ਬੰਦ!

ਰਾਹਗੀਰਾਂ ਨੂੰ ਬਦਲਵਾਂ ਰਸਤੇ ਵਰਤਣ ਦੀ ਅਪੀਲ

ਅਟਾਰੀ (ਅੰਮ੍ਰਿਤਸਰ), 8 ਸਤੰਬਰ 2026: ਅੰਤਰਰਾਸ਼ਟਰੀ ਅਟਾਰੀ ਰੇਲਵੇ ਸਟੇਸ਼ਨ ਨੇੜੇ ਸਥਿਤ ਅਟਾਰੀ-ਰੋੜਾਂਵਾਲਾ ਰੇਲਵੇ ਫਾਟਕ ਦੀ ਜ਼ਰੂਰੀ ਮੁਰੰਮਤ ਅਤੇ ਹੋਰ ਲੋੜੀਂਦੇ ਕੰਮਾਂ ਕਾਰਨ ਅੱਜ ਇਹ ਫਾਟਕ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਆਵਾਜਾਈ ਲਈ ਬੰਦ ਰਹੇਗਾ। ਇਸ ਕਾਰਨ ਫਾਟਕ ਰਾਹੀਂ ਆਉਣ-ਜਾਣ ਵਾਲੇ ਸਾਰੇ ਰਸਤੇ ਵੀ ਇਸ ਸਮੇਂ ਦੌਰਾਨ ਬੰਦ ਰਹਿਣਗੇ।

ਸਟੇਸ਼ਨ ਮਾਸਟਰ ਦਿਲਜੀਤ ਸਿੰਘ ਅਟਾਰੀ ਨੇ ਦੱਸਿਆ ਕਿ ਕਸਬਾ ਅਟਾਰੀ ਤੋਂ ਪਿੰਡ ਰੋੜਾਂਵਾਲਾ ਨੂੰ ਜਾਣ ਵਾਲੇ ਰਸਤੇ ’ਤੇ ਸਥਿਤ ਰੇਲਵੇ ਫਾਟਕ ਦੀ ਮੁਰੰਮਤ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਫਾਟਕ ਨਾਲ ਸਬੰਧਤ ਹੋਰ ਜ਼ਰੂਰੀ ਕੰਮ ਵੀ ਮੁਕੰਮਲ ਕੀਤੇ ਜਾਣੇ ਹਨ। ਇਸ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਫਾਟਕ ਨੂੰ ਨਿਰਧਾਰਤ ਸਮੇਂ ਦੌਰਾਨ ਪੂਰੀ ਤਰ੍ਹਾਂ ਬੰਦ ਰੱਖਿਆ ਜਾਵੇਗਾ।

ਉਨ੍ਹਾਂ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਫਾਟਕ ਬੰਦ ਹੋਣ ਦੌਰਾਨ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ ਅਤੇ ਆਪਣੀ ਮੰਜ਼ਿਲ ਵੱਲ ਜਾਣ ਲਈ ਪਹਿਲਾਂ ਤੋਂ ਹੀ ਯਾਤਰਾ ਦੀ ਯੋਜਨਾ ਬਣਾਉਣ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਬੇਲੋੜੀ ਉਡੀਕ ਕਰਨ ਅਤੇ ਸਮਾਂ ਬਰਬਾਦ ਹੋਣ ਤੋਂ ਬਚਾਇਆ ਜਾ ਸਕੇਗਾ।