ਸੁਖਬੀਰ ਬਾਦਲ ਮੁੜ SIT ਦੀ ਰਾਡਾਰ ’ਤੇ…, 11 ਸਤੰਬਰ ਨੂੰ ਪੁੱਛਗਿੱਛ ਲਈ ਤਲਬ

Top Trending News ਪੰਜਾਬ

 

ਸੁਖਬੀਰ ਬਾਦਲ ਮੁੜ SIT ਦੀ ਰਾਡਾਰ ’ਤੇ…, 11 ਸਤੰਬਰ ਨੂੰ ਪੁੱਛਗਿੱਛ ਲਈ ਤਲਬ

ਚੰਡੀਗੜ੍ਹ, 8 ਸਤੰਬਰ 2026: ਪੰਜਾਬ ਵਿੱਚ ਬਹਿਬਲ ਕਲਾਂ ਗੋਲੀਕਾਂਡ ਮਾਮਲਿਆਂ ਨਾਲ ਜੁੜੀ ਜਾਂਚ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਮੁੜ ਤਲਬ ਕੀਤਾ ਗਿਆ ਹੈ। ਐਸਆਈਟੀ ਨੇ ਉਨ੍ਹਾਂ ਨੂੰ 11 ਸਤੰਬਰ ਨੂੰ ਪੁੱਛਗਿੱਛ ਲਈ ਹਾਜ਼ਰ ਹੋਣ ਲਈ ਕਿਹਾ ਹੈ।

ਜਾਣਕਾਰੀ ਮੁਤਾਬਕ ਬਹਿਬਲ ਕਲਾਂ ਕਾਂਡ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਐਸਆਈਟੀ ਵੱਲੋਂ ਸੁਖਬੀਰ ਬਾਦਲ ਤੋਂ ਪਹਿਲਾਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੂੰ ਇਸ ਤੋਂ ਪਹਿਲਾਂ 20 ਜੁਲਾਈ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਗਿਆ ਸੀ।

ਹੁਣ ਐਸਆਈਟੀ ਨੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਸੁਖਬੀਰ ਬਾਦਲ ਨੂੰ ਮੁੜ ਸੰਮਨ ਜਾਰੀ ਕੀਤੇ ਹਨ। 11 ਸਤੰਬਰ ਨੂੰ ਹੋਣ ਵਾਲੀ ਪੁੱਛਗਿੱਛ ਦੌਰਾਨ ਜਾਂਚ ਟੀਮ ਵੱਲੋਂ ਉਨ੍ਹਾਂ ਤੋਂ ਬਹਿਬਲ ਕਲਾਂ ਗੋਲੀ ਕਾਂਡ ਮਾਮਲਿਆਂ ਨਾਲ ਸਬੰਧਤ ਵੱਖ-ਵੱਖ ਪੱਖਾਂ ਬਾਰੇ ਸਵਾਲ ਕੀਤੇ ਜਾਣ ਦੀ ਸੰਭਾਵਨਾ ਹੈ।

ਸੁਖਬੀਰ ਬਾਦਲ ਨੂੰ ਮੁੜ ਤਲਬ ਕੀਤੇ ਜਾਣ ਨਾਲ ਪੰਜਾਬ ਦੀ ਸਿਆਸਤ ਵਿੱਚ ਵੀ ਚਰਚਾ ਤੇਜ਼ ਹੋ ਗਈ ਹੈ। ਹਾਲਾਂਕਿ, ਐਸਆਈਟੀ ਵੱਲੋਂ ਪੁੱਛਗਿੱਛ ਲਈ ਬੁਲਾਏ ਜਾਣ ਦਾ ਮਤਲਬ ਆਪਣੇ ਆਪ ਵਿੱਚ ਕਿਸੇ ਦੋਸ਼ ਦਾ ਸਿੱਧ ਹੋਣਾ ਨਹੀਂ ਹੈ।