- ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ’ਚ ਨੌਜਵਾਨ ਦੀ ਮੌਤ
ਕਪੂਰਥਲਾ, 8 ਸਤੰਬਰ (ਦੇਸ਼ ਕਲਿੱਕ ਬਿਊਰੋ): ਢੱਡੀਆਂਵਾਲ ਮੋੜ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਪਾਲ ਸਿੰਘ ਪੁੱਤਰ ਪਰਮਜੀਤ ਸਿੰਘ, ਵਾਸੀ ਔਜਲਾ ਜੋਗੀ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਹਰਪਾਲ ਸਿੰਘ ਆਪਣੇ ਰਿਸ਼ਤੇਦਾਰ ਨੂੰ ਲੈਣ ਜਾ ਰਿਹਾ ਸੀ। ਜਦੋਂ ਉਹ ਢੱਡੀਆਂਵਾਲ ਮੋੜ ਨੇੜੇ ਪਹੁੰਚਿਆ ਤਾਂ ਉਸ ਦੇ ਮੋਟਰਸਾਈਕਲ ਦੀ ਕਾਰ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ।
ਮੌਕੇ ’ਤੇ ਪਹੁੰਚੀ 108 ਐਂਬੂਲੈਂਸ ਰਾਹੀਂ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਿਊਟੀ ਡਾਕਟਰ ਸਾਹਿਲ ਗਰਗ ਨੇ ਜਾਂਚ ਮਗਰੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਏਐੱਸਆਈ ਸ਼ਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।







