ਵੱਡੀ ਖ਼ਬਰ: ਸਨੇਟਾ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ; ਗੈਂਗਸਟਰ ਜ਼ਖ਼ਮੀ

Top Trending News ਪੰਜਾਬ

 

ਵੱਡੀ ਖ਼ਬਰ: ਸਨੇਟਾ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ; ਗੈਂਗਸਟਰ ਜ਼ਖ਼ਮੀ

ਮੋਹਾਲੀ, 9 ਸਤੰਬਰ 2026- ਮੋਹਾਲੀ ਦੇ ਸਨੇਟਾ ਪਿੰਡ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਦੀ ਜਵਾਬੀ ਫਾਇਰਿੰਗ ‘ਚ ਇੱਕ ਬਦਮਾਸ਼ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਜਾਣਕਾਰੀ ਮੁਤਾਬਕ ਪਿੰਡ ਸਨੇਟਾ ਵਿੱਚ ਪੁਲਿਸ ਦੀ ਟੀਮ ਵੱਲੋਂ ਕਾਰਵਾਈ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਪਹਿਲਾਂ ਗੋਲੀਬਾਰੀ ਹੋਈ। ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਜਵਾਬੀ ਫਾਇਰਿੰਗ ਕੀਤੀ ਗਈ, ਜਿਸ ਵਿੱਚ ਇੱਕ ਬਦਮਾਸ਼ ਜ਼ਖ਼ਮੀ ਹੋ ਗਿਆ।

ਜ਼ਖ਼ਮੀ ਬਦਮਾਸ਼ ਨੂੰ ਪੁਲਿਸ ਵੱਲੋਂ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਪੁਲਿਸ ਵੱਲੋਂ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਮੁਕਾਬਲੇ ਅਤੇ ਗੋਲੀਬਾਰੀ ਸਬੰਧੀ ਹੋਰ ਵੇਰਵੇ ਸਾਂਝੇ ਨਹੀਂ ਕੀਤੇ ਗਏ ਹਨ। ਪੁਲਿਸ ਦੀ ਜਾਂਚ ਤੋਂ ਬਾਅਦ ਹੀ ਇਹ ਸਪੱਸ਼ਟ ਹੋ ਸਕੇਗਾ ਕਿ ਬਦਮਾਸ਼ ਕੌਣ ਸਨ ਅਤੇ ਉਨ੍ਹਾਂ ਖ਼ਿਲਾਫ਼ ਕਿਹੜੇ ਮਾਮਲੇ ਦਰਜ ਹਨ। ਘਟਨਾ ਤੋਂ ਬਾਅਦ ਸਨੇਟਾ ਪਿੰਡ ਵਿੱਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ।