ਵੱਡੀ ਖ਼ਬਰ: ਪੰਜਾਬ ਦਾ ਇਹ ਸ਼ਹਿਰ ਅੱਜ ਮੁਕੰਮਲ ਬੰਦ; SC ਭਾਈਚਾਰੇ ਨੇ ਦਿੱਤੀ ਕਾਲ- ਪੜ੍ਹੋ ਪੂਰਾ ਮਾਮਲਾ

Top Trending News ਪੰਜਾਬ

 

ਵੱਡੀ ਖ਼ਬਰ: ਪੰਜਾਬ ਦਾ ਇਹ ਸ਼ਹਿਰ ਅੱਜ ਮੁਕੰਮਲ ਬੰਦ; SC ਭਾਈਚਾਰੇ ਨੇ ਦਿੱਤੀ ਕਾਲ- ਪੜ੍ਹੋ ਪੂਰਾ ਮਾਮਲਾ

ਲੁਧਿਆਣਾ ’ਚ ਡਾ. ਅੰਬੇਡਕਰ ਦੀ ਮੂਰਤੀ ਨਾਲ ਬੇਅਦਬੀ ’ਤੇ ਭੜਕਿਆ ਰੋਸ, ਅੱਜ 10 ਤੋਂ 4 ਵਜੇ ਤੱਕ ਬੰਦ ਦਾ ਐਲਾਨ

ਲੁਧਿਆਣਾ 9 ਸਤੰਬਰ 2026

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ਵਿਖੇ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਕਥਿਤ ਤੌਰ ’ਤੇ ਬੇਅਦਬੀ ਦਾ ਮਾਮਲਾ ਭਖ ਗਿਆ ਹੈ। ਮੂਰਤੀ ਦੇ ਗਲੇ ਵਿੱਚ ਜੁੱਤੀਆਂ ਦਾ ਹਾਰ ਪਾਏ ਜਾਣ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵਿੱਚ ਭਾਰੀ ਰੋਸ ਪੈਦਾ ਹੋ ਗਿਆ। ਘਟਨਾ ਦੇ ਵਿਰੋਧ ਵਿੱਚ ਲੁਧਿਆਣਾ ਨੂੰ ਅੱਜ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਕ ਮੰਗਲਵਾਰ ਸ਼ਾਮ ਜਲੰਧਰ ਬਾਈਪਾਸ ਚੌਕ ’ਤੇ ਸਥਿਤ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਛੇੜਛਾੜ ਕੀਤੇ ਜਾਣ ਦੀ ਜਾਣਕਾਰੀ ਮਿਲੀ। ਇਸ ਤੋਂ ਬਾਅਦ ਵਾਲਮੀਕੀ ਭਾਈਚਾਰੇ ਸਮੇਤ ਵੱਖ-ਵੱਖ ਵਰਗਾਂ ਵਿੱਚ ਰੋਸ ਫੈਲ ਗਿਆ।

ਗੁੱਸੇ ਵਿੱਚ ਆਏ ਲੋਕਾਂ ਨੇ ਜਲੰਧਰ ਬਾਈਪਾਸ ਚੌਕ ਨੂੰ ਪੂਰੀ ਤਰ੍ਹਾਂ ਜਾਮ ਕਰ ਦਿੱਤਾ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋਈ। ਪ੍ਰਦਰਸ਼ਨਕਾਰੀਆਂ ਨੇ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਮਾਮਲੇ ਨੂੰ ਲੈ ਕੇ ਜਲੰਧਰ ਵਿੱਚ ਵੀ ਰੋਸ ਪ੍ਰਦਰਸ਼ਨ ਸ਼ੁਰੂ ਹੋਣ ਦੀ ਜਾਣਕਾਰੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ।