ਪੰਜਾਬ ਦੇ ਸਾਬਕਾ CS ਅਨੁਰਾਗ ਵਰਮਾ ED ਅੱਗੇ ਹੋਏ ਪੇਸ਼!

Top Trending News ਚੰਡੀਗੜ੍ਹ ਪੰਜਾਬ

 

Former Punjab CS Anurag Verma ED ਅੱਗੇ ਹੋਏ ਪੇਸ਼!

ਚੰਡੀਗੜ੍ਹ, 9 ਸਤੰਬਰ 2026 – ਪੰਜਾਬ ਦੇ ਸਾਬਕਾ ਮੁੱਖ ਸਕੱਤਰ (Former Punjab CS Anurag Verma) ਅਤੇ ਸੀਨੀਅਰ ਆਈ.ਏ.ਐਸ. ਅਧਿਕਾਰੀ ਅਨੁਰਾਗ ਵਰਮਾ ਅੱਜ ਫਿਰ ਤੋਂ ED (ਐਨਫੋਰਸਮੈਂਟ ਡਾਇਰੈਕਟੋਰੇਟ) ਦੇ ਦਫ਼ਤਰ ਵਿਖੇ ਪੇਸ਼ ਹੋਏ ਹਨ।

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਈਡੀ (ਐਨਫੋਰਸਮੈਂਟ ਡਾਇਰੈਕਟੋਰੇਟ- ED) ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਈਡੀ ਵੱਲੋਂ ਇਹ ਕਾਰਵਾਈ ਕਥਿਤ ਮਨੀ ਲਾਂਡਰਿੰਗ ਨਾਲ ਜੁੜੇ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ।

ਅਨੁਰਾਗ ਵਰਮਾ ਪੰਜਾਬ ਦੇ ਸਭ ਤੋਂ ਪ੍ਰਭਾਵਸ਼ਾਲੀ ਅਧਿਕਾਰੀਆਂ ਵਿੱਚ ਗਿਣੇ ਜਾਂਦੇ ਰਹੇ ਹਨ ਅਤੇ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਕੋਲ ਕਈ ਮਹੱਤਵਪੂਰਨ ਵਿਭਾਗਾਂ ਦੀ ਜ਼ਿੰਮੇਵਾਰੀ ਰਹੀ ਹੈ।

ਅਜਿਹੇ ਵਿੱਚ ਉਨ੍ਹਾਂ ਤੋਂ ਕੀਤੀ ਜਾ ਰਹੀ ਪੁੱਛਗਿੱਛ ਨਾਲ ਪੰਜਾਬ ਦੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਹੜਕੰਪ ਮਚ ਗਿਆ ਹੈ।