Holiday Alert: ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਚੰਡੀਗੜ੍ਹ 10 ਸਤੰਬਰ 2026- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਅੱਜ ਦੇਹਾਂਤ ਹੋ ਗਿਆ। ਭਗਤ ਚੁੰਨੀ ਲਾਲ ਪੰਜਾਬ ਦੇ ਮੌਜੂਦਾ ਮੰਤਰੀ ਮਹਿੰਦਰ ਭਗਤ ਦੇ ਪਿਤਾ ਸਨ ਅਤੇ ਉਹ ਪੰਜਾਬ ਦੇ ਵਜ਼ੀਰ ਵੀ ਰਹਿ ਚੁੱਕੇ ਹਨ।
ਉਹਨਾਂ ਦੇ ਅਕਾਲ ਚਲਾਣੇ ‘ਤੇ ਪੰਜਾਬ ਸਰਕਾਰ ਦੇ ਵੱਲੋਂ ਅੱਜ ਸੂਬੇ ਭਰ ਦੇ ਅੰਦਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਜਾਣਕਾਰੀ ਦੇ ਮੁਤਾਬਕ ਸਰਕਾਰ ਨੇ ਆਪਣੇ ਸੋਸ਼ਲ ਮੀਡੀਆ ‘ਤੇ ਜਾਰੀ ਕੀਤੇ ਬਿਆਨ ਵਿੱਚ ਦੱਸਿਆ ਹੈ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੇ ਪੂਰਨਿਆਂ ‘ਤੇ ਚਲਦੇ ਹੋਏ ਦੱਬੇ ਕੁਚਲਿਆਂ, ਗਰੀਬਾਂ ਅਤੇ ਦਲਿਤਾਂ ਦੇ ਹੱਕਾਂ ਲਈ ਸੰਘਰਸ਼ ਕਰਨ ਵਾਲੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਜੀ ਅਕਾਲ ਚਲਾਣਾ ਕਰ ਗਏ ਨੇ। ਉਹਨਾਂ ਦੇ ਦਿਹਾਂਤ ਦੇ ਉੱਪਰ ਪੰਜਾਬ ਸਰਕਾਰ ਸ਼ਰਧਾ ਦੇ ਫੁੱਲ ਭੇਂਟ ਕਰਦੀ ਹੈ ਅਤੇ ਇਸ ਸਬੰਧੀ ਅੱਜ ਪੰਜਾਬ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ।







