- ਪ੍ਰਾਪਰਟੀ ਟੈਕਸ 10 ਫ਼ੀਸਦੀ ਰਿਬੇਟ ਨਾਲ ਜਮ੍ਹਾਂ ਕਰਵਾਉਣ ਦੀ ਆਖ਼ਰੀ ਮਿਤੀ 30 ਸਤੰਬਰ, ਛੁੱਟੀਆਂ ਵਾਲੇ ਦਿਨ ਵੀ ਖੁੱਲ੍ਹਾ ਰਹੇਗਾ ਦਫ਼ਤਰ
- 19, 20, 26 ਅਤੇ 27 ਸਤੰਬਰ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹਾ ਰਹੇਗਾ ਨਗਰ ਨਿਗਮ ਦਫ਼ਤਰ
ਬਠਿੰਡਾ, 10 ਸਤੰਬਰ (ਦੇਸ਼ ਕਲਿੱਕ ਬਿਊਰੋ): ਕਮਿਸ਼ਨਰ ਨਗਰ ਨਿਗਮ ਮੈਡਮ ਲਵਜੀਤ ਕਲਸੀ ਨੇ ਦੱਸਿਆ ਕਿ ਸਾਲ 2026-27 ਦਾ ਪ੍ਰਾਪਰਟੀ ਟੈਕਸ 10 ਫ਼ੀਸਦੀ ਰਿਬੇਟ ਨਾਲ 30 ਸਤੰਬਰ 2026 ਤੱਕ ਜਮ੍ਹਾ ਕਰਵਾਇਆ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ 19, 20, 26 ਅਤੇ 27 ਸਤੰਬਰ ਨੂੰ ਸ਼ਨੀਵਾਰ ਅਤੇ ਐਤਵਾਰ ਨੂੰ ਛੁੱਟੀ ਵਾਲੇ ਦਿਨਾਂ ਦੌਰਾਨ ਵੀ ਆਮ ਦਿਨਾਂ ਵਾਂਗ ਪ੍ਰਾਪਰਟੀ ਟੈਕਸ ਦੀ ਵਸੂਲੀ ਲਈ ਦਫਤਰ ਖੁੱਲ੍ਹਾ ਰੱਖਿਆ ਜਾਵੇਗਾ।
ਉਹਨਾਂ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਤੈਅ ਮਿਤੀ ਤੋਂ ਪਹਿਲਾਂ-ਪਹਿਲਾਂ ਸਾਲ 2026-27 ਦਾ ਪ੍ਰਾਪਰਟੀ ਟੈਕਸ 10 ਫ਼ੀਸਦੀ ਰਿਬੇਟ ਨਾਲ ਜਮ੍ਹਾ ਕਰਵਾਕੇ ਫਾਇਦਾ ਲਿਆ ਜਾਵੇ।







