ਦੁਖਦਾਈ ਖ਼ਬਰ: ਪੰਜਾਬ ਦੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦਾ ਦੇਹਾਂਤ

Top Trending News ਪੰਜਾਬ

 

ਦੁਖਦਾਈ ਖ਼ਬਰ: ਪੰਜਾਬ ਦੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦਾ ਦੇਹਾਂਤ

ਚੰਡੀਗੜ੍ਹ 10 ਸਤੰਬਰ 2026

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਚੁੰਨੀ ਲਾਲ ਭਗਤ ਦਾ ਦੇਹਾਂਤ ਹੋ ਗਿਆ ਹੈ। ਚੁੰਨੀ ਲਾਲ ਭਗਤ ਦੇ ਪੁੱਤਰ ਪੰਜਾਬ ਸਰਕਾਰ ਦੇ ਵਜ਼ੀਰ ਮਹਿੰਦਰ ਭਗਤ ਨੇ ਸੋਸ਼ਲ ਮੀਡੀਆ ਪੋਸਟ ਵਿੱਚ ਦੱਸਿਆ ਕਿ ਉਹਨਾਂ ਦੇ ਪਿਤਾ ਸਤਿਕਾਰਯੋਗ ਸਾਬਕਾ ਕੈਬਨਿਟ ਮੰਤਰੀ ਚੁੰਨੀ ਲਾਲ ਭਗਤ ਹੁਣ ਉਹਨਾਂ ਦੇ ਵਿਚਕਾਰ ਨਹੀਂ ਰਹੇ, ਉਹਨਾਂ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਡੂੰਘਾ ਦੁੱਖ ਪਹੁੰਚਿਆ ਹੈ।

ਮੰਤਰੀ ਮਹਿੰਦਰ ਭਗਤ ਨੇ ਅੱਗੇ ਆਪਣੀ ਪੋਸਟ ਵਿੱਚ ਲਿਖਿਆ ਕਿ ਚੁੰਨੀ ਲਾਲ ਭਗਤ ਜੀ ਦਾ ਅੰਤਿਮ ਸਸਕਾਰ ਅੱਜ ਸ਼ਾਮ 5 ਵਜੇ ਮਾਡਲ ਟਾਊਨ ਹਾਊਸ ਰੋਡ ਸ਼ਮਸ਼ਾਨਘਾਟ ਬਸਤੀ ਸ਼ੇਖ ਵਿਖੇ ਕੀਤਾ ਜਾਵੇਗਾ।