ਕੈਨੇਡਾ ਦੀ ਧਰਤੀ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਬੁਲੰਦ

Top Trending News ਕੌਮਾਂਤਰੀ

 

ਕੈਨੇਡਾ ਦੀ ਧਰਤੀ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਬੁਲੰਦ

ਭਾਈ ਹਵਾਰਾ ਨੂੰ ਮਾਤਾ ਨਾਲ ਮਿਲਣ ਦਾ ਮੌਕਾ ਦੇਣ ਦੀ ਮੰਗ

ਸਰੀ (ਕੈਨੇਡਾ), 11 ਸਤੰਬਰ 2026

ਬੰਦੀ ਸਿੰਘਾਂ ਦੀ ਰਿਹਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਸਰੂਪਾਂ ਦੀ ਮਰਿਆਦਾ ਭੰਗ ਹੋਣ ਦੇ ਮਾਮਲੇ ਨੂੰ ਲੈ ਕੇ ਸਤਿਕਾਰ ਕਮੇਟੀ ਬੀ.ਸੀ. ਕੈਨੇਡਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਕੈਨੇਡਾ ਅਤੇ ਕਿਸਾਨ ਆਗੂਆਂ ਵੱਲੋਂ ਸਰੀ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਆਗੂਆਂ ਨੇ ਸਰਕਾਰਾਂ ਅਤੇ ਸਿੱਖ ਸੰਸਥਾਵਾਂ ਤੋਂ ਦੋਵਾਂ ਮਾਮਲਿਆਂ ਵਿੱਚ ਗੰਭੀਰਤਾ ਨਾਲ ਕਾਰਵਾਈ ਕਰਨ ਦੀ ਮੰਗ ਕੀਤੀ।

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਬੁਲਾਰੇ ਐੱਸ.ਪੀ. ਸਿੰਘ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਈ ਹਵਾਰਾ ਦੀ ਬਜ਼ੁਰਗ ਮਾਤਾ ਦੀ ਉਮਰ ਅਤੇ ਸਿਹਤ ਨੂੰ ਦੇਖਦਿਆਂ ਉਨ੍ਹਾਂ ਨੂੰ ਆਪਣੀ ਮਾਤਾ ਨਾਲ ਮਿਲਣ ਦਾ ਮੌਕਾ ਮਿਲਣਾ ਚਾਹੀਦਾ ਹੈ।

ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਨੂੰ ਮਨੁੱਖੀ ਪੱਖ ਤੋਂ ਵਿਚਾਰਦਿਆਂ ਹੋਰ ਦੇਰੀ ਨਹੀਂ ਕਰਨੀ ਚਾਹੀਦੀ। ਉਨ੍ਹਾਂ 225 ਸਰੂਪਾਂ ਦੀ ਮਰਿਆਦਾ ਭੰਗ ਹੋਣ ਦੇ ਮਾਮਲੇ ’ਤੇ ਵੀ ਚਿੰਤਾ ਪ੍ਰਗਟਾਈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮਾਮਲੇ ਦੀ ਗੰਭੀਰਤਾ ਨਾਲ ਪੜਤਾਲ ਕਰਵਾ ਕੇ ਪੰਥਕ ਮਰਿਆਦਾ ਅਨੁਸਾਰ ਕਾਰਵਾਈ ਦੀ ਮੰਗ ਕੀਤੀ।