ਪੰਜਾਬ ਦੇ ਸਕੂਲਾਂ ਦੀ ਜਾਂਚ ’ਤੇ ਸਚਿਨ ਪਾਇਲਟ ਨੇ ਚੁੱਕੇ ਸਵਾਲ, ‘ਆਪ’ ਨੇ ਦਿੱਤਾ ਜਵਾਬ

Top Trending News ਪੰਜਾਬ

 

ਪੰਜਾਬ ਦੇ ਸਕੂਲਾਂ ਦੀ ਜਾਂਚ ’ਤੇ ਸਚਿਨ ਪਾਇਲਟ ਨੇ ਚੁੱਕੇ ਸਵਾਲ, ‘ਆਪ’ ਨੇ ਦਿੱਤਾ ਜਵਾਬ

ਚੰਡੀਗੜ੍ਹ, 12 ਸਤੰਬਰ:

ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਪੰਜਾਬ ਦੇ ਸਕੂਲਾਂ ਦੀ ਜਾਂਚ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਸਕੂਲਾਂ ਦੀ ਜਾਂਚ ਦੌਰਾਨ ਵਿਸ਼ੇਸ਼ ਛੋਟ ਦਿੱਤੀ ਜਾ ਰਹੀ ਹੈ।

ਸਚਿਨ ਪਾਇਲਟ ਨੇ ਇੱਕ ਸੋਸ਼ਲ ਮੀਡੀਆ ਸੁਨੇਹੇ ਰਾਹੀਂ ਕਿਹਾ ਕਿ ਪੰਜਾਬ ਜਾਂ ਕਿਸੇ ਹੋਰ ਸੂਬੇ ਦੇ ਸਕੂਲਾਂ ਦੀ ਜਾਂਚ ਦਾ ਉਹ ਸਵਾਗਤ ਕਰਦੇ ਹਨ। ਹਾਲਾਂਕਿ, ਉਨ੍ਹਾਂ ਕਿਹਾ ਕਿ ਪੰਜਾਬ ਦੀ ਜਾਂਚ ਵੀ ਉਸੇ ਨਜ਼ਰੀਏ, ਉਹੀ ਸਵਾਲਾਂ ਅਤੇ ਉਸੇ ਦਲੇਰੀ ਨਾਲ ਹੋਣੀ ਚਾਹੀਦੀ ਹੈ, ਜਿਸ ਤਰ੍ਹਾਂ ਹੋਰ ਸੂਬਿਆਂ ਦੀਆਂ ਸਰਕਾਰਾਂ ਦੀ ਜਾਂਚ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਿਸੇ ਵਿਸ਼ੇਸ਼ ਛੋਟ ਦਾ ਹੱਕਦਾਰ ਨਹੀਂ ਅਤੇ ਆਮ ਆਦਮੀ ਪਾਰਟੀ ਨੂੰ ਵੀ ਕਿਸੇ ਕਿਸਮ ਦੀ ਰਿਆਇਤ ਨਹੀਂ ਮਿਲਣੀ ਚਾਹੀਦੀ।

ਇਸ ਦੇ ਜਵਾਬ ਵਿੱਚ ਆਮ ਆਦਮੀ ਪਾਰਟੀ ਨੇ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹਜ਼ਾਰਾਂ ਸਰਕਾਰੀ ਸਕੂਲਾਂ ਦਾ ਕਾਇਆ-ਕਲਪ ਕੀਤਾ ਹੈ। ਪਾਰਟੀ ਮੁਤਾਬਕ ਇਨ੍ਹਾਂ ਸਕੂਲਾਂ ਵਿੱਚ ਆਧੁਨਿਕ ਕਲਾਸਰੂਮ, ਸਮਾਰਟ ਬੋਰਡ, ਪ੍ਰਯੋਗਸ਼ਾਲਾਵਾਂ, ਪੁਸਤਕਾਲੇ, ਖੇਡ ਮੈਦਾਨ ਅਤੇ ਹੋਰ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ।