ਕੇਂਦਰੀ ਪੰਜਾਬੀ ਲੇਖਕ ਸਭਾ ਦਾ ਤਿੰਨ ਸਾਲਾ ਇਜਲਾਸ ਭਲਕੇ, ਤਿਆਰੀਆਂ ਮੁਕੰਮਲ

Top Trending News ਪੰਜਾਬ

  • ਕੇਂਦਰੀ ਪੰਜਾਬੀ ਲੇਖਕ ਸਭਾ ਦਾ ਤਿੰਨ ਸਾਲਾ ਇਜਲਾਸ ਭਲਕੇ, ਤਿਆਰੀਆਂ ਮੁਕੰਮਲ
  • 25 ਅਕਤੂਬਰ ਨੂੰ ਹੋਵੇਗੀ ਚੋਣ

ਜਲੰਧਰ: 12 ਸਤੰਬਰ (ਦੇਸ਼ ਕਲਿੱਕ ਬਿਊਰੋ): ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦਾ ਤਿੰਨ ਸਾਲਾ ਇਜਲਾਸ 13 ਸਤੰਬਰ ਨੂੰ ਦੇਸ਼ ਭਗਤ ਯਾਦਗਾਰ ਹਾਲ, ਜਲੰਧਰ ਵਿਖੇ ਹੋਵੇਗਾ। ਇਜਲਾਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਦੌਰਾਨ ਸਭਾ ਦੀਆਂ ਪਿਛਲੇ ਤਿੰਨ ਸਾਲਾਂ ਦੀਆਂ ਜਥੇਬੰਦਕ ਅਤੇ ਸਾਹਿਤਕ ਸਰਗਰਮੀਆਂ ਦੀ ਰਿਪੋਰਟ ਦੇ ਨਾਲ ਵਿੱਤੀ ਰਿਪੋਰਟ ਵੀ ਪੇਸ਼ ਕੀਤੀ ਜਾਵੇਗੀ।

ਇਜਲਾਸ ਵਿੱਚ ਸਮਕਾਲੀ ਸਮਾਜਿਕ, ਰਾਜਨੀਤਕ ਅਤੇ ਸੱਭਿਆਚਾਰਕ ਹਾਲਾਤ ਦੇ ਸੰਦਰਭ ਵਿੱਚ ਲੇਖਕਾਂ ਅਤੇ ਚਿੰਤਕਾਂ ਦੀ ਭੂਮਿਕਾ ਬਾਰੇ ਵਿਚਾਰ-ਵਟਾਂਦਰਾ ਹੋਵੇਗਾ। ਪ੍ਰੋ. ਜੈਪਾਲ ਇਸ ਵਿਸ਼ੇ ’ਤੇ ਮੁੱਖ ਵਕਤਾ ਵਜੋਂ ਸੰਬੋਧਨ ਕਰਨਗੇ। ਸਭਾ ਦੇ ਜਨਰਲ ਸਕੱਤਰ ਸੁਸ਼ੀਲ ਦੁਸਾਂਝ ਵੱਲੋਂ ਪਿਛਲੇ ਤਿੰਨ ਸਾਲਾਂ ਦੀਆਂ ਸਰਗਰਮੀਆਂ ਸਬੰਧੀ ਰਿਪੋਰਟ ਪੇਸ਼ ਕੀਤੀ ਜਾਵੇਗੀ।

ਸਭਾ ਦੇ ਜਨਰਲ ਸਕੱਤਰ ਸੁਸ਼ੀਲ ਦੁਸਾਂਝ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਦੱਸਿਆ ਕਿ ਇਜਲਾਸ ਵਿੱਚ ਸਭਾ ਦੀ ਕਾਰਗੁਜ਼ਾਰੀ, ਜਥੇਬੰਦਕ ਸਰਗਰਮੀਆਂ ਅਤੇ ਵਿੱਤੀ ਮਾਮਲਿਆਂ ਬਾਰੇ ਮੈਂਬਰਾਂ ਸਾਹਮਣੇ ਵਿਸਥਾਰਤ ਵੇਰਵਾ ਰੱਖਿਆ ਜਾਵੇਗਾ।

ਸਭਾ ਦੀ ਤਿੰਨ ਸਾਲਾ ਚੋਣ 25 ਅਕਤੂਬਰ 2026 ਨੂੰ ਦੇਸ਼ ਭਗਤ ਯਾਦਗਾਰ ਹਾਲ, ਜਲੰਧਰ ਵਿਖੇ ਹੀ ਹੋਵੇਗੀ। ਚੋਣ ਵਿੱਚ ਦੇਸ਼-ਵਿਦੇਸ਼ ਦੀਆਂ ਸਬੰਧਿਤ ਸਾਹਿਤਕ ਸਭਾਵਾਂ ਅਤੇ ਉਨ੍ਹਾਂ ਦੇ ਨੁਮਾਇੰਦੇ ਹਿੱਸਾ ਲੈਣਗੇ।