ਮੌਸਮ ‘ਚ ਬਦਲਾਅ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਪੈਣ ਦਾ ਅਲਰਟ; ਚੰਡੀਗੜ੍ਹ ਲਈ ਵੀ ਚੇਤਾਵਨੀ

Top Trending News ਚੰਡੀਗੜ੍ਹ ਟ੍ਰਾਈਸਿਟੀ ਪੰਜਾਬ

 

ਮੌਸਮ ‘ਚ ਬਦਲਾਅ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਪੈਣ ਦਾ ਅਲਰਟ; ਚੰਡੀਗੜ੍ਹ ਲਈ ਵੀ ਚੇਤਾਵਨੀ

ਚੰਡੀਗੜ੍ਹ 12 ਸਤੰਬਰ 2026

ਪੰਜਾਬ ਅਤੇ ਚੰਡੀਗੜ੍ਹ ਟਰਾਈਸਿਟੀ ਵਿੱਚ ਅੱਜ ਫਿਰ ਤੋਂ ਇੱਕ ਵਾਰ ਮੌਸਮ ਕਰਵਟ ਲੈਣ ਜਾ ਰਿਹਾ ਹੈ। ਸਵੇਰ ਤੋਂ ਹੀ ਸੂਬੇ ਦੇ ਕਈ ਇਲਾਕਿਆਂ ਵਿੱਚ ਆਸਮਾਨ ’ਤੇ ਬੱਦਲ ਛਾਏ ਹੋਏ ਹਨ, ਜਿਸ ਕਾਰਨ ਮੌਸਮ ਸੁਹਾਵਣਾ ਹੋਣ ਦੇ ਨਾਲ-ਨਾਲ ਮੀਂਹ ਦੀ ਸੰਭਾਵਨਾ ਵੀ ਬਣੀ ਹੋਈ ਹੈ। ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਵਿਭਾਗ ਵੱਲੋਂ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਗੁਰਦਾਸਪੁਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਨ੍ਹਾਂ ਇਲਾਕਿਆਂ ਵਿੱਚ ਬੱਦਲਾਂ ਦੀ ਮੌਜੂਦਗੀ ਕਾਰਨ ਦਿਨ ਦੇ ਤਾਪਮਾਨ ਵਿੱਚ ਵੀ ਕੁਝ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਇਸ ਦੇ ਨਾਲ ਹੀ ਟ੍ਰਾਈਸਿਟੀ (ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ) ਵਿੱਚ ਵੀ ਅਸਮਾਨ ਬੱਦਲਾਂ ਨਾਲ ਘਿਰਿਆ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿੱਚ ਆ ਰਹੇ ਇਸ ਬਦਲਾਅ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਆਪਣੇ ਇਲਾਕੇ ਦੀ ਤਾਜ਼ਾ ਮੌਸਮੀ ਸਥਿਤੀ ’ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਹੈ।