Punjab News: ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ, ਦੋ ਗੰਭੀਰ ਜ਼ਖ਼ਮੀ
ਜਲੰਧਰ 13 ਸਤੰਬਰ 2026
ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ‘ਤੇ ਭੋਗਪੁਰ ਵਿਖੇ ਦੋ ਵੱਖ-ਵੱਖ ਸੜਕ ਹਾਦਸਿਆਂ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲਾ ਹਾਦਸਾ ਰਾਤ ਕਰੀਬ 12 ਵਜੇ ਦਾਣਾ ਮੰਡੀ ਭੋਗਪੁਰ ਦੇ ਸਾਹਮਣੇ ਵਾਪਰਿਆ। ਇੱਥੇ ਪਠਾਨਕੋਟ ਵੱਲੋਂ ਆ ਰਹੀ ਟਰੈਕਟਰ-ਟਰਾਲੀ ਦੀ ਕਿਸੇ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ, ਜਿਸ ਕਾਰਨ ਟਰੈਕਟਰ-ਟਰਾਲੀ ਵਿੱਚ ਸਵਾਰ ਦੋ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇੱਕ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਦੂਸਰਾ ਹਾਦਸਾ ਸਵੇਰੇ ਡੱਲੀ ਮੋੜ ਦੇ ਨੇੜੇ ਵਾਪਰਿਆ। ਜਲੰਧਰ ਵੱਲੋਂ ਪਰਾਲੀ ਲੈ ਕੇ ਭੋਗਪੁਰ ਖੰਡ ਮਿੱਲ ਵੱਲ ਜਾ ਰਹੀ ਟਰੈਕਟਰ-ਟਰਾਲੀ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੈਕਟਰ ਸੜਕ ਦੇ ਦੂਜੇ ਪਾਸੇ ਜਾ ਪਹੁੰਚਾ ਅਤੇ ਉਸ ਦੇ ਦੋ ਹਿੱਸੇ ਹੋ ਗਏ।
ਇਸ ਹਾਦਸੇ ਵਿੱਚ ਟਰੈਕਟਰ ਚਾਲਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ (ਐਸਐਸਐਫ) ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਜ਼ਖ਼ਮੀ ਚਾਲਕ ਨੂੰ ਇਲਾਜ ਲਈ ਨਜ਼ਦੀਕੀ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਪੁਲਿਸ ਨੇ ਦੋਵਾਂ ਹਾਦਸਿਆਂ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ।







