ਮੀਂਹ ਨਾਲ ਨੁਕਸਾਨੇ ਘਰਾਂ ਲਈ 1 ਕਰੋੜ ਦੀ ਰਾਹਤ ਰਾਸ਼ੀ ਜਾਰੀ; 63 ਪਰਿਵਾਰਾਂ ਨੂੰ ਮਿਲੀ ਵਿੱਤੀ ਸਹਾਇਤਾ

Top Trending News ਪੰਜਾਬ

 

Rain-damaged houses: ਮੀਂਹ ਨਾਲ ਨੁਕਸਾਨੇ ਘਰਾਂ ਲਈ 1 ਕਰੋੜ ਦੀ ਰਾਹਤ ਰਾਸ਼ੀ ਜਾਰੀ; 63 ਪਰਿਵਾਰਾਂ ਨੂੰ ਮਿਲੀ ਵਿੱਤੀ ਸਹਾਇਤਾ

ਮਲੋਟ 13 ਸਤੰਬਰ 2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਮੀਂਹ ਕਾਰਨ (rain-damaged houses) ਘਰਾਂ ਨੂੰ ਹੋਏ ਨੁਕਸਾਨ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ 1 ਕਰੋੜ ਰੁਪਏ ਦੀ ਰਾਹਤ ਰਾਸ਼ੀ ਵੰਡੀ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ 63 ਪ੍ਰਭਾਵਿਤ ਪਰਿਵਾਰਾਂ ਨੂੰ ਸਰਕਾਰੀ ਸਹਾਇਤਾ ਪ੍ਰਦਾਨ ਕੀਤੀ ਗਈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਭਾਰੀ ਮੀਂਹ ਅਤੇ ਕੁਦਰਤੀ ਆਫ਼ਤਾਂ ਕਾਰਨ ਲੋਕਾਂ ਨੂੰ ਹੋਏ ਨੁਕਸਾਨ ਨੂੰ ਸਰਕਾਰ ਗੰਭੀਰਤਾ ਨਾਲ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਪਹੁੰਚਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਕਿਸੇ ਵੀ ਪੀੜਤ ਪਰਿਵਾਰ ਨੂੰ ਸਹਾਇਤਾ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਹੜੇ ਪਰਿਵਾਰ ਕਿਸੇ ਕਾਰਨ ਰਾਹਤ ਰਾਸ਼ੀ ਪ੍ਰਾਪਤ ਕਰਨ ਤੋਂ ਰਹਿ ਗਏ ਹਨ, ਉਨ੍ਹਾਂ ਦੀ ਵੀ ਪੜਤਾਲ ਕਰਕੇ ਜਲਦ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾਂ ਦੀ ਘੜੀ ਵਿੱਚ ਪੰਜਾਬ ਸਰਕਾਰ ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ।