ਪੰਜਾਬੀ ਟਾਈਪ/ਸ਼ਾਰਟਹੈਂਡ ਦੀਆਂ 10 ਖਾਲੀ ਸੀਟਾਂ ਲਈ 23 ਸਤੰਬਰ ਫਾਰਮ ਭਰਨ ਚਾਹਵਾਨ ਉਮੀਦਵਾਰ
ਪਟਿਆਲਾ, 14 ਸਤੰਬਰ 2026- ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਪੰਜਾਬੀ ਸਟੈਨੋਗ੍ਰਾਫੀ ਦੀਆਂ ਪੰਜਾਬੀ ਟਾਈਪ/ਸ਼ਾਰਟਹੈਂਡ ਲਈ ਮੁਢਲੀ ਸ਼੍ਰੇਣੀ (ਆਮ) ਦੀਆਂ ਖਾਲੀ ਰਹਿ ਗਈਆਂ 10 ਸੀਟਾਂ ਭਰੀਆਂ ਜਾਣੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੋਜ ਅਫ਼ਸਰ, ਪਟਿਆਲਾ ਡਾ. ਮਨਜਿੰਦਰ ਸਿੰਘ ਨੇ ਕਿਹਾ ਕਿ ਸੈਸ਼ਨ 2026-27 ਲਈ ਮੁਢਲੀ ਸ਼੍ਰੇਣੀ (ਆਮ) ਦੇ ਦਾਖਲੇ ਦੀ ਪ੍ਰਕਿਰਿਆ 15 ਸਤੰਬਰ 2026 ਤੋਂ ਸ਼ੁਰੂ ਕੀਤੀ ਜਾ ਰਹੀ ਹੈ।
ਚਾਹਵਾਨ ਵਿਦਿਆਰਥੀ ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਤੋਂ ਦਸਤੀ ਫਾਰਮ ਸਵੇਰੇ 9.30 ਤੋਂ ਸ਼ਾਮ 4.00 ਵਜੇ ਤੱਕ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਫਾਰਮ ਭਰਨ ਦੀ ਅੰਤਿਮ ਮਿਤੀ 23 ਸਤੰਬਰ, 2026 ਹੈ ਅਤੇ ਇੰਟਰਵਿਊ ਦੀ ਮਿਤੀ 25 ਸਤੰਬਰ, 2026 ਹੈ। ਇੱਕ ਸਾਲ ਦੇ ਇਸ ਕੋਰਸ ਲਈ ਵਿਦਿਅਕ ਯੋਗਤਾ ਗੈਜੂਏਸ਼ਨ ਪਾਸ ਹੋਣਾ ਲਾਜ਼ਮੀ ਹੈ। ਇਸ ਸ਼੍ਰੇਣੀ ਵਿੱਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਜ਼ਿਲ੍ਹਾ ਭਾਸ਼ਾ ਦਫ਼ਤਰ, ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਮਿਤੀ 23.09.2026 ਤੱਕ ਆ ਕੇ ਫਾਰਮ ਭਰ ਸਕਦੇ ਹਨ।







