Punjab News: ਨਿੱਜੀ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਧਮਾਕੇ ਦੀ ਧਮਕੀ, ਪੁਲਿਸ ਨੇ ਕਰਵਾਏ ਖਾਲੀ

Top Trending News ਪੰਜਾਬ

 

Punjab News: ਨਿੱਜੀ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਧਮਾਕੇ ਦੀ ਧਮਕੀ, ਪੁਲਿਸ ਨੇ ਕਰਵਾਏ ਖਾਲੀ

ਫਾਜ਼ਿਲਕਾ, 15 ਸਤੰਬਰ 2026- ਜਲਾਲਾਬਾਦ ਵਿੱਚ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਕਈ ਨਿੱਜੀ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਧਮਕੀ ਮਿਲਣ ਤੋਂ ਬਾਅਦ ਸਕੂਲ ਪ੍ਰਬੰਧਕਾਂ ਵੱਲੋਂ ਤੁਰੰਤ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਨੇ ਇਲਾਕੇ ਵਿੱਚ ਅਲਰਟ ਜਾਰੀ ਕਰ ਦਿੱਤਾ।

ਸੁਰੱਖਿਆ ਦੇ ਮੱਦੇਨਜ਼ਰ ਜਲਾਲਾਬਾਦ ਦੇ ਸਾਰੇ ਨਿੱਜੀ ਸਕੂਲਾਂ ਵਿੱਚ ਛੁੱਟੀ ਕਰ ਦਿੱਤੀ ਗਈ ਅਤੇ ਵਿਦਿਆਰਥੀਆਂ ਤੇ ਸਟਾਫ਼ ਨੂੰ ਸਕੂਲਾਂ ਤੋਂ ਬਾਹਰ ਕੱਢ ਕੇ ਇਮਾਰਤਾਂ ਖਾਲੀ ਕਰਵਾਈਆਂ ਗਈਆਂ। ਪੁਲਿਸ ਅਤੇ ਸੁਰੱਖਿਆ ਟੀਮਾਂ ਨੂੰ ਮੌਕੇ ’ਤੇ ਬੁਲਾਇਆ ਗਿਆ, ਜਿਨ੍ਹਾਂ ਵੱਲੋਂ ਸਕੂਲਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਧਮਕੀ ਵਾਲੀ ਈਮੇਲ ਕਿੱਥੋਂ ਭੇਜੀ ਗਈ ਅਤੇ ਇਸ ਦੇ ਪਿੱਛੇ ਕੌਣ ਹੈ, ਇਸ ਬਾਰੇ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਬਰਾਉਣ ਦੀ ਬਜਾਏ ਸਾਵਧਾਨ ਰਹਿਣ ਅਤੇ ਅਫ਼ਵਾਹਾਂ ’ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ ਗਈ ਹੈ। फिलਹਾਲ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ।