ਬਠਿੰਡਾ: ਨੌਜਵਾਨ ਦੀ ਰੂੜੀਆਂ ਤੋਂ ਮਿਲੀ ਲਾਸ਼, ਪੁਲਿਸ ਜਾਂਚ ’ਚ ਜੁਟੀ
ਬੱਲੂਆਣਾ (ਬਠਿੰਡਾ), 16 ਸਤੰਬਰ 2026: ਬਠਿੰਡਾ ਜ਼ਿਲ੍ਹੇ ਦੇ ਪਿੰਡ ਬੁਰਜ ਮਹਿਮਾ ਤੋਂ ਇੱਕ ਨੌਜਵਾਨ ਦੀ ਲਾਸ਼ ਰੂੜੀਆਂ ਤੋਂ ਮਿਲਣ ਕਾਰਨ ਇਲਾਕੇ ਵਿੱਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਹੁਸਨ ਪ੍ਰੀਤ ਸਿੰਘ ਹੁਸਨ ਵਜੋਂ ਹੋਈ ਹੈ। ਲਾਸ਼ ਮਿਲਣ ਦੀ ਸੂਚਨਾ ਮਿਲਦੇ ਹੀ ਪੁਲਿਸ ਚੌਕੀ ਕਿਲੀ ਨਿਹਾਲ ਸਿੰਘ ਵਾਲਾ ਦੇ ਮੁਲਾਜ਼ਮ ਤੁਰੰਤ ਮੌਕੇ ’ਤੇ ਪਹੁੰਚੇ।
ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ, ਤਾਂ ਜੋ ਮੌਤ ਦੇ ਕਾਰਨਾਂ ਸਬੰਧੀ ਸਪੱਸ਼ਟਤਾ ਹੋ ਸਕੇ।
ਚੌਕੀ ਇੰਚਾਰਜ ਧਰਮ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਰਿਪੋਰਟ ਅਤੇ ਜਾਂਚ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਸਥਿਤੀ ਸਪੱਸ਼ਟ ਹੋਵੇਗੀ। ਪੁਲਿਸ ਵੱਲੋਂ ਘਟਨਾ ਨਾਲ ਜੁੜੇ ਤੱਥਾਂ ਅਤੇ ਹੋਰ ਪਹਿਲੂਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।







