ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ’ਤੇ ਤੁਰੁਣ ਚੁੱਘ ਨੇ ਚੁੱਕੇ ਸਵਾਲ

Top Trending News ਦਿੱਲੀ ਰਾਸ਼ਟਰੀ

 

ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ’ਤੇ ਤੁਰੁਣ ਚੁੱਘ ਨੇ ਚੁੱਕੇ ਸਵਾਲ

ਨਵੀਂ ਦਿੱਲੀ, 16 ਸਤੰਬਰ: ਭਾਜਪਾ ਦੇ ਰਾਜ ਸਭਾ ਮੈਂਬਰ ਤੁਰੁਣ ਚੁੱਘ ਨੇ ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਕਥਿਤ ਬੇਅਦਬੀ ਦੀ ਘਟਨਾ ’ਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਸਵਾਲ ਉਠਾਏ।

ਤੁਰੁਣ ਚੁੱਘ ਨੇ ਦੋਸ਼ ਲਾਇਆ ਕਿ ਅਜਿਹੀ ਘਟਨਾ ਇਹ ਦਰਸਾਉਂਦੀ ਹੈ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ ਅਤੇ ਅਪਰਾਧੀਆਂ ਨੂੰ ਪੁਲਿਸ ਤੇ ਪ੍ਰਸ਼ਾਸਨ ਦਾ ਡਰ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ ਦਾ ਅਪਮਾਨ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।

ਭਾਜਪਾ ਆਗੂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਤੁਰੰਤ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਤੇ ਸਜ਼ਾ ਯਕੀਨੀ ਬਣਾਉਣ ਦੀ ਵੀ ਮੰਗ ਕੀਤੀ।