- CM ਮਾਨ ਦੀ ਮੁਲਾਜ਼ਮਾਂ ਦੀ ਤਾਲਮੇਲ ਕਮੇਟੀ ਨਾਲ ਮੀਟਿੰਗ ਸ਼ੁੱਕਰਵਾਰ ਨੂੰ
ਚੰਡੀਗੜ੍ਹ; 17 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁੱਕਰਵਾਰ ਨੂੰ ਮੁਲਾਜ਼ਮਾਂ ਦੀ ਤਾਲਮੇਲ ਕਮੇਟੀ ਦੇ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ ਜਾਵੇਗੀ। ਇਹ ਬੈਠਕ ਸਵੇਰੇ 11 ਵਜੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ।
ਮੀਟਿੰਗ ਦੌਰਾਨ ਮੁਲਾਜ਼ਮਾਂ ਨਾਲ ਸਬੰਧਤ ਵੱਖ-ਵੱਖ ਮੰਗਾਂ ਅਤੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਣ ਦੀ ਉਮੀਦ ਹੈ। ਤਾਲਮੇਲ ਕਮੇਟੀ ਦੇ ਆਗੂ ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਮੁੱਖ ਮੰਤਰੀ ਦੇ ਸਾਹਮਣੇ ਰੱਖਣਗੇ।







