Big Breaking- CM ਮਾਨ ਦੇ ਬਿਆਨ ’ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ?

Top Trending News ਪੰਜਾਬ

 

Big Breaking- CM ਮਾਨ ਦੇ ਬਿਆਨ ’ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ?

ਪਠਾਨਕੋਟ, 18 ਸਤੰਬਰ 2026- ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਸ਼ੁੱਕਰਵਾਰ ਨੂੰ ਪਠਾਨਕੋਟ ਵਿੱਚ ਕਰਵਾਈ ਗਈ ਨਸ਼ਾ ਵਿਰੋਧੀ ਯਾਤਰਾ ਵਿੱਚ ਪਹੁੰਚੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਜਪਾ ਆਗੂਆਂ ’ਤੇ ਕੀਤੀ ਟਿੱਪਣੀ ਸਬੰਧੀ ਪ੍ਰਤੀਕਿਰਿਆ ਦਿੱਤੀ।

ਨਿਤਿਨ ਨਬੀਨ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਗੱਲਾਂ ਦਾ ਕੋਈ ਜਵਾਬ ਨਹੀਂ ਦੇਣਾ ਚਾਹੁੰਦੇ। ਉਨ੍ਹਾਂ ਕਿਹਾ ਕਿ ਇਨ੍ਹਾਂ ਗੱਲਾਂ ਦਾ ਜਵਾਬ ਪੰਜਾਬ ਦੀ ਜਨਤਾ ਹੀ ਦੇਵੇਗੀ।

ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ ਭਾਜਪਾ ਦੇ ਦਿੱਲੀ ਤੋਂ ਪੰਜਾਬ ਆਉਣ ਵਾਲੇ ਆਗੂਆਂ ’ਤੇ ਤੰਜ਼ ਕੱਸਿਆ ਸੀ। ਉਨ੍ਹਾਂ ਕਿਹਾ ਸੀ ਕਿ ਕਈ ਆਗੂ ਆਪਣੀਆਂ ਗੱਡੀਆਂ ਵਿੱਚ ਪੱਗਾਂ ਰੱਖ ਕੇ ਪੰਜਾਬ ਆਉਂਦੇ ਹਨ ਅਤੇ ਇੱਥੋਂ ਦੇ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।

ਮਾਨ ਦੇ ਇਸ ਬਿਆਨ ਬਾਰੇ ਪੁੱਛੇ ਜਾਣ ’ਤੇ ਨਿਤਿਨ ਨਬੀਨ ਨੇ ਕਿਹਾ ਕਿ ਉਹ ਮੁੱਖ ਮੰਤਰੀ ਦੀਆਂ ਟਿੱਪਣੀਆਂ ਦਾ ਜਵਾਬ ਦੇਣ ਦੀ ਬਜਾਏ ਆਪਣਾ ਧਿਆਨ ਨਸ਼ਾ ਵਿਰੋਧੀ ਮੁਹਿੰਮ ’ਤੇ ਕੇਂਦਰਿਤ ਕਰ ਰਹੇ ਹਨ। ਉਨ੍ਹਾਂ ਮੁੜ ਕਿਹਾ ਕਿ ਪੰਜਾਬ ਦੇ ਲੋਕ ਹੀ ਅਜਿਹੀਆਂ ਗੱਲਾਂ ਦਾ ਜਵਾਬ ਦੇਣਗੇ।