‘ਵਿਕਸਤ ਭਾਰਤ’ ਦੇ ਟੀਚੇ ਲਈ ਅੱਜ ਦਿੱਲੀ ’ਚ ਮੰਥਨ; ਵੱਖ-ਵੱਖ ਸੂਬਿਆਂ ਦੇ ਵਿੱਤ ਮੰਤਰੀ ਅਤੇ ਸਕੱਤਰ ਹੋਣਗੇ ਸ਼ਾਮਲ

Top Trending News ਦਿੱਲੀ ਰਾਸ਼ਟਰੀ

 

‘ਵਿਕਸਤ ਭਾਰਤ’ ਦੇ ਟੀਚੇ ਲਈ ਅੱਜ ਦਿੱਲੀ ’ਚ ਮੰਥਨ; ਵੱਖ-ਵੱਖ ਸੂਬਿਆਂ ਦੇ ਵਿੱਤ ਮੰਤਰੀ ਅਤੇ ਸਕੱਤਰ ਹੋਣਗੇ ਸ਼ਾਮਲ

ਨਵੀਂ ਦਿੱਲੀ 18 ਸਤੰਬਰ 2026

ਵਿਕਸਤ ਭਾਰਤ’ ਦੇ ਟੀਚੇ ਨੂੰ ਹਾਸਲ ਕਰਨ ਲਈ ਦੇਸ਼ ਵਿੱਚ ਵਿੱਤੀ ਸਰੋਤਾਂ ਅਤੇ ਵਿੱਤੀ ਪ੍ਰਬੰਧਨ ਨਾਲ ਜੁੜੇ ਮੁੱਦਿਆਂ ’ਤੇ ਅੱਜ ਨਵੀਂ ਦਿੱਲੀ ਵਿੱਚ ਅਹਿਮ ਕਾਨਫਰੰਸ ਕਰਵਾਈ ਜਾ ਰਹੀ ਹੈ। ਕੇਂਦਰੀ ਵਿੱਤ ਮੰਤਰਾਲੇ ਵੱਲੋਂ ਆਯੋਜਿਤ ਇਸ ਕਾਨਫਰੰਸ ਵਿੱਚ ਵੱਖ-ਵੱਖ ਰਾਜਾਂ ਅਤੇ ਵਿਧਾਨ ਸਭਾ ਵਾਲੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਵਿੱਤ ਮੰਤਰੀਆਂ ਅਤੇ ਵਿੱਤ ਸਕੱਤਰਾਂ ਨੂੰ ਸੱਦਾ ਦਿੱਤਾ ਗਿਆ ਹੈ।

ਕਾਨਫਰੰਸ ਦਾ ਮੁੱਖ ਵਿਸ਼ਾ ‘ਵਿਕਸਤ ਭਾਰਤ ਵੱਲ ਭਾਰਤ ਦੀ ਯਾਤਰਾ ਲਈ ਵਿੱਤੀ ਪ੍ਰਬੰਧ’ ਰੱਖਿਆ ਗਿਆ ਹੈ। ਇਸ ਦੌਰਾਨ ਦੇਸ਼ ਦੇ ਵਿਕਾਸ ਨਾਲ ਸਬੰਧਤ ਵਿੱਤੀ ਲੋੜਾਂ, ਸੂਬਿਆਂ ਦੀ ਵਿੱਤੀ ਭੂਮਿਕਾ ਅਤੇ ਵਿਕਾਸ ਕਾਰਜਾਂ ਲਈ ਸਰੋਤ ਜੁਟਾਉਣ ਸਮੇਤ ਵੱਖ-ਵੱਖ ਪਹਿਲੂਆਂ ’ਤੇ ਵਿਚਾਰ-ਵਟਾਂਦਰਾ ਹੋਣ ਦੀ ਉਮੀਦ ਹੈ।

ਕਾਨਫਰੰਸ ਦੌਰਾਨ ਕੇਂਦਰ ਅਤੇ ਸੂਬਾ ਸਰਕਾਰਾਂ ਵਿਚਾਲੇ ਵਿੱਤੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਨਾਲ ਜੁੜੇ ਮੁੱਦੇ ਵੀ ਵਿਚਾਰੇ ਜਾ ਸਕਦੇ ਹਨ। ਇਸ ਦਾ ਉਦੇਸ਼ ਵਿਕਾਸ ਦੀਆਂ ਤਰਜੀਹਾਂ ਲਈ ਵਿੱਤੀ ਸਰੋਤਾਂ ਦੀ ਉਪਲਬਧਤਾ ਅਤੇ ਪ੍ਰਭਾਵਸ਼ਾਲੀ ਵਰਤੋਂ ਬਾਰੇ ਵਿਚਾਰ ਸਾਂਝੇ ਕਰਨਾ ਹੈ। ਵਿੱਤ ਮੰਤਰਾਲੇ ਅਨੁਸਾਰ ਇਹ ਕਾਨਫਰੰਸ ਕੱਲ੍ਹ ਵੀ ਜਾਰੀ ਰਹੇਗੀ, ਜਿਸ ਦੌਰਾਨ ਵੱਖ-ਵੱਖ ਵਿਸ਼ਿਆਂ ’ਤੇ ਵਿਚਾਰ-ਚਰਚਾ ਕੀਤੀ ਜਾਵੇਗੀ।