ਵੱਡੀ ਖ਼ਬਰ: ਦਰਦਨਾਕ ਸੜਕ ਹਾਦਸੇ ‘ਚ ਇੱਕੋ ਪਰਿਵਾਰ ਦੇ 7 ਜੀਆਂ ਦੀ ਮੌਤ

Top Trending News ਰਾਸ਼ਟਰੀ

 

ਵੱਡੀ ਖ਼ਬਰ: ਦਰਦਨਾਕ ਸੜਕ ਹਾਦਸੇ ‘ਚ ਇੱਕੋ ਪਰਿਵਾਰ ਦੇ 7 ਜੀਆਂ ਦੀ ਮੌਤ

ਨਾਲੇ ’ਚ ਡਿੱਗੀ ਸ਼ਰਧਾਲੂਆਂ ਨਾਲ ਭਰੀ ਕਾਰ, 8 ਦੀ ਮੌਤ

ਮੱਧ ਪ੍ਰਦੇਸ਼ 20 ਸਤੰਬਰ 2026

ਮੱਧ ਪ੍ਰਦੇਸ਼ ਦੇ ਆਗਰ ਮਾਲਵਾ ਜ਼ਿਲ੍ਹੇ ਵਿੱਚ ਸ਼ਨੀਵਾਰ ਤੜਕੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਨਲਖੇੜਾ ਕਸਬੇ ਵਿੱਚ ਸਥਿਤ ਪ੍ਰਸਿੱਧ ਮਾਂ ਬਗਲਾਮੁਖੀ ਮੰਦਰ ਦੇ ਨੇੜੇ ਸ਼ਰਧਾਲੂਆਂ ਨਾਲ ਭਰੀ ਇੱਕ ਕਾਰ ਮੀਂਹ ਦੇ ਪਾਣੀ ਨਾਲ ਉਫਾਨ ’ਤੇ ਆਏ ਨਾਲੇ ਵਿੱਚ ਜਾ ਡਿੱਗੀ। ਹਾਦਸੇ ਵਿੱਚ ਕਾਰ ਸਵਾਰ ਓਡੀਸ਼ਾ ਦੇ ਇੱਕੋ ਪਰਿਵਾਰ ਦੇ 7 ਮੈਂਬਰਾਂ ਸਮੇਤ ਮੱਧ ਪ੍ਰਦੇਸ਼ ਦੇ ਰਹਿਣ ਵਾਲੇ ਕਾਰ ਚਾਲਕ ਦੀ ਮੌਤ ਹੋ ਗਈ। ਇਸ ਤਰ੍ਹਾਂ ਹਾਦਸੇ ਵਿੱਚ ਕੁੱਲ 8 ਜਾਨਾਂ ਚਲੀਆਂ ਗਈਆਂ।

ਨਲਖੇੜਾ ਥਾਣਾ ਇੰਚਾਰਜ ਸ਼ਸ਼ੀ ਉਪਾਧਿਆਏ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਹ ਹਾਦਸਾ ਜ਼ਿਲ੍ਹਾ ਮੁੱਖ ਦਫ਼ਤਰ ਤੋਂ ਕਰੀਬ 30 ਕਿਲੋਮੀਟਰ ਦੀ ਦੂਰੀ ’ਤੇ ਵਾਪਰਿਆ। ਜਾਣਕਾਰੀ ਮੁਤਾਬਕ ਓਡੀਸ਼ਾ ਤੋਂ ਆਏ ਸ਼ਰਧਾਲੂ ਕਾਰ ਰਾਹੀਂ ਮਾਂ ਬਗਲਾਮੁਖੀ ਮੰਦਰ ਦੇ ਦਰਸ਼ਨਾਂ ਲਈ ਜਾ ਰਹੇ ਸਨ।

ਇਸ ਦੌਰਾਨ ਇਲਾਕੇ ਵਿੱਚ ਪੈ ਰਹੀ ਭਾਰੀ ਬਾਰਿਸ਼ ਕਾਰਨ ਨਾਲੇ ਵਿੱਚ ਪਾਣੀ ਦਾ ਤੇਜ਼ ਵਹਾਅ ਸੀ। ਦੱਸਿਆ ਜਾ ਰਿਹਾ ਹੈ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਕਾਰ ਬੇਕਾਬੂ ਹੋ ਗਈ ਅਤੇ ਸਿੱਧੀ ਨਾਲੇ ਵਿੱਚ ਜਾ ਡਿੱਗੀ। ਹਾਦਸੇ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਰਾਹਤ ਤੇ ਬਚਾਅ ਕਾਰਜ ਕੀਤੇ ਗਏ।