ਮਨੁੱਖਤਾ ਨੂੰ ਝੰਜੋੜ ਦੇਣ ਵਾਲਾ ਮਾਮਲਾ: 6 ਸਾਲਾ ਮਾਸੂਮ ਬੱਚੀ ਨਾਲ ਜਬਰ-ਜਨਾਹ
ਨਵੀਂ ਦਿੱਲੀ 22 ਸਤੰਬਰ 2026
ਦਿੱਲੀ ਦੇ ਕਿਸ਼ਨਗੰਜ ਇਲਾਕੇ ਤੋਂ ਮਨੁੱਖਤਾ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ 34 ਸਾਲਾ ਵਿਅਕਤੀ ’ਤੇ 6 ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਦਾ ਦੋਸ਼ ਲੱਗਾ ਹੈ। ਘਟਨਾ ਸਾਹਮਣੇ ਆਉਣ ਤੋਂ ਬਾਅਦ ਸਥਾਨਕ ਲੋਕਾਂ ਵਿੱਚ ਭਾਰੀ ਰੋਸ ਪਾਇਆ ਗਿਆ।
ਜਾਣਕਾਰੀ ਮੁਤਾਬਕ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਨੇ ਕਥਿਤ ਮੁਲਜ਼ਮ ਨੂੰ ਫੜ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਇਸ ਤੋਂ ਬਾਅਦ ਪੁਲਿਸ ਨੇ ਬੱਚੀ ਨੂੰ ਡਾਕਟਰੀ ਜਾਂਚ ਲਈ ਹਸਪਤਾਲ ਭੇਜਿਆ। ਮੈਡੀਕਲ ਜਾਂਚ ਤੋਂ ਬਾਅਦ ਮਾਮਲੇ ਦੀ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ।
ਪੁਲਿਸ ਵੱਲੋਂ ਇਸ ਮਾਮਲੇ ਵਿੱਚ ਦੇਸ਼ ਬੰਧੂ ਗੁਪਤਾ ਰੋਡ ਥਾਣੇ ਵਿੱਚ ਪੋਕਸੋ ਐਕਟ (POCSO) ਅਤੇ ਭਾਰਤੀ ਨਿਆਂ ਸੰਹਿਤਾ (BNS) ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਨਾਲ ਸਬੰਧਤ ਤੱਥਾਂ ਨੂੰ ਇਕੱਠਾ ਕੀਤਾ ਜਾ ਰਿਹਾ ਹੈ। ਬੱਚੀ ਦੀ ਪਛਾਣ ਕਾਨੂੰਨ ਤਹਿਤ ਗੁਪਤ ਰੱਖੀ ਜਾ ਰਹੀ ਹੈ ਅਤੇ ਮਾਮਲੇ ਵਿੱਚ ਅਗਲੀ ਕਾਰਵਾਈ ਕਾਨੂੰਨੀ ਪ੍ਰਕਿਰਿਆ ਅਨੁਸਾਰ ਕੀਤੀ ਜਾ ਰਹੀ ਹੈ।








