ਪੁਲਿਸ ਮੁਲਾਜ਼ਮਾਂ ਨੂੰ ਸਿਵਲ ਕੱਪੜਿਆਂ ’ਚ ਡਿਊਟੀ ‘ਤੇ ਆਉਣ ਦੀ ਆਡੀਓ ਵਾਇਰਲ; ਪੰਜਾਬ ਪੁਲਿਸ ਨੇ ਜਾਰੀ ਕੀਤਾ ਸਪੱਸ਼ਟੀਕਰਨ, ਪੜ੍ਹੋ ਕੀ ਹੈ ਸਚਾਈ!
ਚੰਡੀਗੜ੍ਹ, 22 ਸਤੰਬਰ: ਪੰਜਾਬ ਵਿੱਚ 3 ASI ਦੇ ਕਤਲ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੂੰ ਆਪਣੀ ਪਛਾਣ ਲੁਕਾਉਣ ਲਈ ਬਿਨਾਂ ਵਰਦੀ ਡਿਊਟੀ ਕਰਨ ਦੇ ਨਿਰਦੇਸ਼ ਦਿੱਤੇ ਜਾਣ ਦਾ ਦਾਅਵਾ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇੱਕ ਆਡੀਓ ਅਤੇ ਪੋਸਟ ਰਾਹੀਂ ਕੀਤਾ ਜਾ ਰਿਹਾ ਹੈ।
ਵਾਇਰਲ ਆਡੀਓ ਵਿੱਚ ਇੱਕ ਮਹਿਲਾ ਦੀ ਆਵਾਜ਼ ਸੁਣਾਈ ਦਿੰਦੀ ਹੈ, ਜੋ ਆਪਣੇ ਆਪ ਨੂੰ ਪੁਲਿਸ ਅਧਿਕਾਰੀ ਦੱਸਦਿਆਂ ਮੁਲਾਜ਼ਮਾਂ ਨੂੰ ਵਰਦੀ, ਬੈਲਟ, ਪਛਾਣ ਚਿੰਨ੍ਹ ਅਤੇ ਪੁਲਿਸ ਸਾਜ਼ੋ-ਸਾਮਾਨ ਨਾ ਦਿਖਾਉਣ ਦੀ ਹਦਾਇਤ ਦਿੰਦੀ ਹੈ। ਅੰਮ੍ਰਿਤਸਰ ਦਿਹਾਤੀ, ਬਟਾਲਾ, ਗੁਰਦਾਸਪੁਰ ਅਤੇ ਪਠਾਨਕੋਟ ਦੇ ਐਸਐਸਪੀਜ਼ ਨੂੰ ਨਿੱਜੀ ਸੁਰੱਖਿਆ ਅਤੇ ਸੰਵੇਦਨਸ਼ੀਲ ਥਾਵਾਂ ਸਬੰਧੀ ਸਾਵਧਾਨੀਆਂ ਵਰਤਣ ਦੇ ਨਿਰਦੇਸ਼ਾਂ ਦਾ ਵੀ ਜ਼ਿਕਰ ਹੈ।
ਹਾਲਾਂਕਿ ਪੰਜਾਬ ਪੁਲਿਸ ਨੇ ਸੋਸ਼ਲ ਮੀਡੀਆ ’ਤੇ ਇਨ੍ਹਾਂ ਦਾਅਵਿਆਂ ਨੂੰ ਝੂਠਾ ਕਰਾਰ ਦਿੰਦਿਆਂ ਖਾਰਜ ਕਰ ਦਿੱਤਾ ਹੈ। ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵੀ ਇਸ ਮਾਮਲੇ ’ਤੇ ਪ੍ਰਤੀਕਿਰਿਆ ਦਿੱਤੀ ਹੈ।








