BIG NEWS: ਕਿਸਾਨਾਂ ਅਤੇ ਪੁਲਿਸ ਵਿਚਾਲੇ ਤਿੱਖੀ ਝੜਪ, ਅੱਥਰੂ ਗੈਸ ਦੇ ਗੋਲੇ ਛੱਡੇ
ਕੁਰਕਸ਼ੇਤਰ, 22 ਸਤੰਬਰ 2026: ਹਰਿਆਣਾ ਦੇ ਕੁਰਕਸ਼ੇਤਰ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਤਿੱਖੀ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਦੇ ਹੋਏ ਅੱਗੇ ਵੱਧ ਰਹੇ ਸਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਮਾਹੌਲ ਤਣਾਅਪੂਰਨ ਹੋ ਗਿਆ।
ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਇਸ ਤੋਂ ਇਲਾਵਾ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ ਗਈਆਂ। ਸਥਿਤੀ ’ਤੇ ਕਾਬੂ ਪਾਉਣ ਲਈ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ।
ਪੁਲਿਸ ਦੀ ਕਾਰਵਾਈ ਤੋਂ ਬਾਅਦ ਪ੍ਰਦਰਸ਼ਨ ਵਾਲੀ ਥਾਂ ’ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਕਿਸਾਨਾਂ ਅਤੇ ਪੁਲਿਸ ਵਿਚਾਲੇ ਹੋਈ ਝੜਪ ਕਾਰਨ ਕੁਰਕਸ਼ੇਤਰ ਵਿੱਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਫਿਲਹਾਲ ਕਿਸਾਨਾਂ ਦੀਆਂ ਮੰਗਾਂ ਅਤੇ ਪੁਲਿਸ ਕਾਰਵਾਈ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦੀ ਉਡੀਕ ਹੈ।








