ਵੱਡੀ ਖ਼ਬਰ: ਪੰਜਾਬ ਦੇ ਇਸ ਜ਼ਿਲ੍ਹੇ ’ਚ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

Top Trending News ਪੰਜਾਬ

 

ਵੱਡੀ ਖ਼ਬਰ: ਪੰਜਾਬ ਦੇ ਇਸ ਜ਼ਿਲ੍ਹੇ ’ਚ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਪੁਲਿਸ ਕਮਿਸ਼ਨਰ ਵੱਲੋਂ ਸਖ਼ਤ ਹੁਕਮ ਜਾਰੀ

ਅੰਮ੍ਰਿਤਸਰ 22 ਸਤੰਬਰ 2026

ਸ਼ਹਿਰ ਵਿੱਚ ਵਾਹਨਾਂ ਦੀਆਂ ਨੰਬਰ ਪਲੇਟਾਂ ਨੂੰ ਲੈ ਕੇ ਪੁਲਿਸ ਕਮਿਸ਼ਨਰ ਵੱਲੋਂ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS), 2023 ਦੀ ਧਾਰਾ 163 ਤਹਿਤ ਜਾਰੀ ਹੁਕਮਾਂ ਅਨੁਸਾਰ ਹੁਣ ਬਿਨਾਂ ਵੈਧ ਅਤੇ ਸਪਸ਼ਟ ਹਾਈ ਸਕਿਉਰਟੀ ਰਜਿਸਟ੍ਰੇਸ਼ਨ ਪਲੇਟ (HSRP) ਵਾਲੇ ਵਾਹਨਾਂ ਨੂੰ ਪੈਟਰੋਲ, ਡੀਜ਼ਲ ਜਾਂ CNG ਨਹੀਂ ਦਿੱਤੀ ਜਾਵੇਗੀ।

ਇਹ ਹੁਕਮ ਕਮਿਸ਼ਨਰੇਟ ਅੰਮ੍ਰਿਤਸਰ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਸਾਰੇ ਪੈਟਰੋਲ ਪੰਪਾਂ, ਡੀਜ਼ਲ ਡਿਸਪੈਂਸਿੰਗ ਅਤੇ CNG ਸਟੇਸ਼ਨਾਂ ’ਤੇ ਲਾਗੂ ਹੋਣਗੇ। ਅੱਗੇ ਜਾਂ ਪਿੱਛੇ ਨੰਬਰ ਪਲੇਟ ਨਾ ਹੋਣ ਤੋਂ ਇਲਾਵਾ ਟੁੱਟੀ, ਮੋੜੀ, ਢੱਕੀ, ਬਦਲੀ ਜਾਂ ਟੈਂਪਰ ਕੀਤੀ ਨੰਬਰ ਪਲੇਟ ਵਾਲੇ ਵਾਹਨਾਂ ਨੂੰ ਵੀ ਈਂਧਨ ਨਹੀਂ ਦਿੱਤਾ ਜਾਵੇਗਾ।

ਪੁਲਿਸ ਮੁਤਾਬਕ ਅਜਿਹੇ ਵਾਹਨਾਂ ਦੀ ਵਰਤੋਂ ਹਿੱਟ ਐਂਡ ਰਨ, ਚੋਰੀ, ਚੇਨ ਸਨੈਚਿੰਗ ਅਤੇ ਲੁੱਟ-ਖੋਹ ਵਰਗੀਆਂ ਘਟਨਾਵਾਂ ਵਿੱਚ ਹੋਣ ਦਾ ਖਦਸ਼ਾ ਰਹਿੰਦਾ ਹੈ। ਪੈਟਰੋਲ ਪੰਪਾਂ ’ਤੇ ਪੰਜਾਬੀ ਅਤੇ ਅੰਗਰੇਜ਼ੀ ਵਿੱਚ ਸੂਚਨਾ ਬੋਰਡ ਲਗਾਉਣੇ ਅਤੇ CCTV/ANPR ਕੈਮਰੇ ਚਾਲੂ ਰੱਖਣੇ ਲਾਜ਼ਮੀ ਹੋਣਗੇ। ਰਿਕਾਰਡਿੰਗ ਘੱਟੋ-ਘੱਟ 30 ਦਿਨਾਂ ਤੱਕ ਸੰਭਾਲਣੀ ਹੋਵੇਗੀ।

ਨਵੇਂ ਵਾਹਨਾਂ ਨੂੰ ਵੈਧ ਰਜਿਸਟ੍ਰੇਸ਼ਨ ਜਾਂ ਅਸਥਾਈ ਨੰਬਰ ਹੋਣ ’ਤੇ ਛੋਟ ਹੋਵੇਗੀ। ਐਂਬੂਲੈਂਸ ਅਤੇ ਹੋਰ ਐਮਰਜੈਂਸੀ ਵਾਹਨ ਵੀ ਇਸ ਹੁਕਮ ਤੋਂ ਬਾਹਰ ਰਹਿਣਗੇ।