ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਦੀ ਸੰਭਾਵਨਾ, ਚੰਡੀਗੜ੍ਹ ’ਚ ਵੀ ਪੈ ਸਕਦਾ ਹੈ ਮੀਂਹ!
ਚੰਡੀਗੜ੍ਹ 22 ਸਤੰਬਰ 2026
ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਬਦਲਾਅ ਵੱਲ ਵਧ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਦੇ ਕੁਝ ਇਲਾਕਿਆਂ ਵਿੱਚ ਅੱਜ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਖਾਸ ਤੌਰ ’ਤੇ ਪਠਾਨਕੋਟ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿੱਚ ਹਲਕਾ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ ਵੀ ਅੱਜ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਬਣੀ ਹੋਈ ਹੈ।
ਮੀਂਹ ਪੈਣ ਕਾਰਨ ਇਨ੍ਹਾਂ ਇਲਾਕਿਆਂ ਵਿੱਚ ਤਾਪਮਾਨ ਵਿੱਚ ਕੁਝ ਹੋਰ ਗਿਰਾਵਟ ਆ ਸਕਦੀ ਹੈ, ਜਿਸ ਨਾਲ ਮੌਸਮ ਸੁਹਾਵਣਾ ਹੋਣ ਦੀ ਉਮੀਦ ਹੈ। ਸਵੇਰ ਅਤੇ ਸ਼ਾਮ ਦੇ ਸਮੇਂ ਹਲਕੀ ਠੰਢ ਮਹਿਸੂਸ ਹੋ ਸਕਦੀ ਹੈ, ਜਦਕਿ ਦਿਨ ਦੇ ਤਾਪਮਾਨ ਵਿੱਚ ਵੀ ਮਾਮੂਲੀ ਕਮੀ ਦਰਜ ਕੀਤੀ ਜਾ ਸਕਦੀ ਹੈ।
ਪਠਾਨਕੋਟ ਅਤੇ ਹੁਸ਼ਿਆਰਪੁਰ ਦੇ ਪਹਾੜੀ ਇਲਾਕਿਆਂ ਨਾਲ ਲੱਗਦੇ ਖੇਤਰਾਂ ਵਿੱਚ ਬੱਦਲਵਾਈ ਰਹਿਣ ਅਤੇ ਕਿਤੇ-ਕਿਤੇ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ। ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਵੀ ਮੌਸਮ ਅੰਸ਼ਕ ਤੌਰ ’ਤੇ ਬੱਦਲਵਾਈ ਵਾਲਾ ਰਹਿ ਸਕਦਾ ਹੈ।
ਮੌਸਮ ਵਿੱਚ ਇਸ ਤਬਦੀਲੀ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਹਾਲਾਂਕਿ ਬਾਰਿਸ਼ ਦੀ ਤੀਬਰਤਾ ਅਤੇ ਮਿਆਦ ਸਥਾਨਕ ਹਾਲਾਤਾਂ ’ਤੇ ਨਿਰਭਰ ਕਰੇਗੀ।








