AAP ਸਰਪੰਚ ਦੇ ਘਰ ਬਾਹਰ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, ਇਲਾਕੇ ’ਚ ਦਹਿਸ਼ਤ

Top Trending News ਪੰਜਾਬ

 

AAP ਸਰਪੰਚ ਦੇ ਘਰ ਬਾਹਰ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, ਇਲਾਕੇ ’ਚ ਦਹਿਸ਼ਤ

ਅਬੋਹਰ, 22 ਸਤੰਬਰ 2026: ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਪਿੰਡ ਭਾਗਸਰ ਵਿੱਚ ਮੌਜੂਦਾ AAP ਸਰਪੰਚ ਸੁਧੀਰ ਕੂਕਨਾ ਦੇ ਘਰ ਦੇ ਬਾਹਰ 3 ਤੋਂ 4 ਰਾਊਂਡ ਫਾਇਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਜਾਣਕਾਰੀ ਅਨੁਸਾਰ AAP ਦੇ ਵਿਧਾਇਕ ਅਮਨਦੀਪ ਗੋਲਡੀ ਮੁਸਾਫਿਰ ਵੱਲੋਂ ਡੋਰ-ਟੂ-ਡੋਰ ਪ੍ਰੋਗਰਾਮ ਰੱਖਿਆ ਗਿਆ ਸੀ ਅਤੇ ਇਸ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਇਸੇ ਦੌਰਾਨ ਸਰਪੰਚ ਦੇ ਘਰ ਦੇ ਬਾਹਰ ਗੋਲੀਬਾਰੀ ਹੋ ਗਈ। ਘਟਨਾ ਤੋਂ ਬਾਅਦ ਵਿਧਾਇਕ ਮੌਕੇ ’ਤੇ ਪਹੁੰਚੇ ਅਤੇ FACEBOOK ਲਾਈਵ ਰਾਹੀਂ ਇਸ ਨੂੰ ਸਿਆਸੀ ਰੰਜਿਸ਼ ਨਾਲ ਜੋੜਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਸਰਪੰਚ ਸੁਧੀਰ ਕੂਕਨਾ ਨੇ ਵੀ ਘਟਨਾ ਨੂੰ ਰੰਜਿਸ਼ ਦਾ ਨਤੀਜਾ ਦੱਸਦਿਆਂ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

ਥਾਣਾ ਬਹਾਵ ਵਾਲਾ ਦੇ ਮੁਖੀ ਰਵਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਸਰਪੰਚ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੀ ਪਛਾਣ ਲਈ ਤਫ਼ਤੀਸ਼ ਜਾਰੀ ਹੈ।