ਏਸ਼ੀਆਈ ਖੇਡਾਂ ’ਚ ਪੰਜਾਬ ਦਾ ਮਾਣ: ਸਤਨਾਮ ਸਿੰਘ ਨੇ ਜਿੱਤਿਆ ਕਾਂਸੀ, CM ਮਾਨ ਵੱਲੋਂ ₹50 ਲੱਖ ਦੇਣ ਦਾ ਐਲਾਨ

Top Trending News ਪੰਜਾਬ

 

ਏਸ਼ੀਆਈ ਖੇਡਾਂ ’ਚ ਪੰਜਾਬ ਦਾ ਮਾਣ: ਸਤਨਾਮ ਸਿੰਘ ਨੇ ਜਿੱਤਿਆ ਕਾਂਸੀ, CM ਮਾਨ ਵੱਲੋਂ ₹50 ਲੱਖ ਦੇਣ ਦਾ ਐਲਾਨ

ਚੰਡੀਗੜ੍ਹ, 24 ਸਤੰਬਰ: ਪੰਜਾਬ ਦੇ ਰੋਇੰਗ ਖਿਡਾਰੀ ਸਤਨਾਮ ਸਿੰਘ ਨੇ ਏਸ਼ੀਆਈ ਖੇਡਾਂ ਦੇ ਡਬਲ ਸਕਲਜ਼ ਮੁਕਾਬਲੇ ਵਿੱਚ ਕਾਂਸੀ ਦਾ ਤਮਗਾ ਜਿੱਤ ਕੇ ਸੂਬੇ ਅਤੇ ਦੇਸ਼ ਦਾ ਮਾਣ ਵਧਾਇਆ ਹੈ। ਸਤਨਾਮ ਸਿੰਘ ਨੇ ਆਪਣੇ ਸਾਥੀ ਸਲਮਾਨ ਖਾਨ ਨਾਲ ਮਿਲ ਕੇ ਇਹ ਉਪਲਬਧੀ ਹਾਸਲ ਕੀਤੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਸਤਨਾਮ ਸਿੰਘ ਅਤੇ ਸਲਮਾਨ ਖਾਨ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਦੋਵਾਂ ਖਿਡਾਰੀਆਂ ਨੇ ਆਪਣੀ ਮਿਹਨਤ ਅਤੇ ਸ਼ਾਨਦਾਰ ਪ੍ਰਦਰਸ਼ਨ ਨਾਲ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਰਾਜ ਖੇਡ ਨੀਤੀ ਤਹਿਤ ਤਮਗਾ ਜੇਤੂ ਸਤਨਾਮ ਸਿੰਘ ਨੂੰ 50 ਲੱਖ ਰੁਪਏ ਦੀ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੋਵਾਂ ਖਿਡਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਪੰਜਾਬ ਦੀ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਹੈ।

ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀਆਂ ਅਜਿਹੀਆਂ ਪ੍ਰਾਪਤੀਆਂ ਨੌਜਵਾਨਾਂ ਨੂੰ ਖੇਡਾਂ ਵੱਲ ਵਧਣ ਅਤੇ ਦੇਸ਼ ਲਈ ਤਮਗੇ ਜਿੱਤਣ ਲਈ ਉਤਸ਼ਾਹਿਤ ਕਰਦੀਆਂ ਹਨ।