ਪੰਜਾਬ ਦੇ ਮੌਸਮ ’ਚ ਬਦਲਾਅ! ਕਈ ਥਾਵਾਂ ’ਤੇ ਹਲਕੀ ਬੂੰਦਾਬਾਂਦੀ ਦੀ ਸੰਭਾਵਨਾ; ਅਜਨਾਲਾ ’ਚ ਭਾਰੀ ਮੀਂਹ ਨਾਲ ਤਾਪਮਾਨ ਡਿੱਗਿਆ

Top Trending News ਪੰਜਾਬ

 

ਪੰਜਾਬ ਦੇ ਮੌਸਮ ’ਚ ਬਦਲਾਅ! ਕਈ ਥਾਵਾਂ ’ਤੇ ਹਲਕੀ ਬੂੰਦਾਬਾਂਦੀ ਦੀ ਸੰਭਾਵਨਾ; ਅਜਨਾਲਾ ’ਚ ਭਾਰੀ ਮੀਂਹ ਨਾਲ ਤਾਪਮਾਨ ਡਿੱਗਿਆ

ਚੰਡੀਗੜ੍ਹ 25 ਸਤੰਬਰ 2026

ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਵਿੱਚ ਹਲਕਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਦੇ ਕੁਝ ਹਿੱਸਿਆਂ ਵਿੱਚ ਹਲਕੀ ਬੂੰਦਾਬਾਂਦੀ ਜਾਂ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਮੁੱਖ ਤੌਰ ’ਤੇ ਸਾਫ ਰਹਿਣ ਦੀ ਉਮੀਦ ਹੈ।

ਮੌਸਮ ਵਿਭਾਗ ਅਨੁਸਾਰ ਪਹਾੜੀ ਖੇਤਰਾਂ ਵਿੱਚ ਠੰਢ ਵਧਣ ਦੇ ਨਾਲ ਕਈ ਉੱਚੇ ਇਲਾਕਿਆਂ ਵਿੱਚ ਬਰਫਬਾਰੀ ਦਾ ਦੌਰ ਸ਼ੁਰੂ ਹੋ ਗਿਆ ਹੈ। ਇਸ ਦਾ ਅਸਰ ਮੈਦਾਨੀ ਇਲਾਕਿਆਂ ਦੇ ਮੌਸਮ ’ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੇ ਕੁਝ ਇਲਾਕਿਆਂ ਵਿੱਚ ਰੁਕ-ਰੁਕ ਕੇ ਮੀਂਹ ਅਤੇ ਬੂੰਦਾਬਾਂਦੀ ਹੋ ਰਹੀ ਹੈ।

ਇਸੇ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਇਲਾਕੇ ਵਿੱਚ ਬੀਤੇ ਦਿਨ ਮੀਂਹ ਦੇ ਨਾਲ ਤੇਜ਼ ਹਵਾਵਾਂ ਵੀ ਚੱਲੀਆਂ। ਮੀਂਹ ਅਤੇ ਹਵਾਵਾਂ ਕਾਰਨ ਇਲਾਕੇ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ, ਜਿਸ ਨਾਲ ਮੌਸਮ ਵਿੱਚ ਠੰਢਕ ਵਧ ਗਈ।

ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਸਵੇਰੇ ਅਤੇ ਸ਼ਾਮ ਦੇ ਸਮੇਂ ਵਧਦੀ ਠੰਢ ਨੂੰ ਧਿਆਨ ਵਿੱਚ ਰੱਖਦਿਆਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।